15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਾਲੀ ਦਿਵਾਲੀ ਮਨਾਉਣ ਲਈ ਪੈਨਸ਼ਨਰ ਮਜਬੂਰ

ਅਜੀਤ ਡੈਸਕ 19-10-2025
ਧੂਰੀ, 18 ਅਕਤੂਬਰ (ਧਾਂਦਰਾ) - ਪੈਨਸ਼ਨਰ ਆਗੂ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਬ ਡਿਵੀਜ਼ਨ ਧੂਰੀ ਦੀ ਹੰਗਾਮੀ ਮੀਟਿੰਗ ਇਕਾਈ ਪ੍ਰਧਾਨ ਜੈਦੇਵ ਸ਼ਰਮਾ ਅਤੇ ਚੇਅਰਮੈਨ ਕੁਲਵੰਤ ਸਿੰਘ ਧੂਰੀ ਦੀ ਅਗਵਾਈ ਹੇਠ ਸਥਾਨਕ ਪੈਨਸ਼ਨਰ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਤੋਂ ਇਨਕਾਰੀ ਹੈ | ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਕੇਂਦਰ ਅਤੇ ਗੁਆਂਢੀ ਸੂਬੇ ਹਰਿਅਣਾ ਅਤੇ ਹਿਮਾਚਲ ਦੇ ਮੁਲਾਜ਼ਮਾਂ ਨਾਲੋਂ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਦਾ 16% ਘੱਟ ਡੀਏ ਲੈ ਰਹੇ ਹਨ ਜਿਸ ਕਾਰਨ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਹਨ | ਮੀਟਿੰਗ ਵਿਚ ਕਰਮ ਸਿੰਘ ਮਾਨ, ਸਾਧੂ ਸਿੰਘ ਮੀਰਹੇੜੀ, ਬਚਿੱਤਰ ਸਿੰਘ ਧਾਲੀਵਾਲ, ਭਰਪੂਰ ਸਿੰਘ ਭੋਜੋਵਾਲੀ, ਹਰਬੰਸ ਸਿੰਘ ਸੋਢੀ, ਰਾਮ ਲਾਲ ਸ਼ਰਮਾ ਬਲਦੇਵ ਸਿੰਘ ਪੀਪੀ ਅਤੇ ਗੁਲਜ਼ਾਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਬ ਡਵੀਜ਼ਨ ਦਿੜ੍ਹਬਾ 'ਚ 2 ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 2 ਮੁਕੱਦਮੇ ਦਰ... ਅਗਲੀ ਖ਼ਬਰ ਸਪਰਿੰਗ ਡਿਊ ਸਕੂਲ 'ਚ ਦੀਵਾਲੀ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।