15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੰਗਰੂਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਹਫ਼ਤੇ ਵਿਚ 30 ਮੁਕੱਦਮੇ ਦਰਜ ਕਰ ਕੇ 39 ਵਿਅਕਤੀ ਕੀਤੇ ਗਿ੍ਫ਼ਤਾਰ

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸਰਤਾਜ ਸਿੰਘ ਚਾਹਲ |<br/> 19-10-2025

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ-ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਦੋਸ਼ੀ ਗਿ੍ਫ਼ਤਾਰ
ਸੰਗਰੂਰ, 18 ਅਕਤੂਬਰ (ਦਮਨਜੀਤ ਸਿੰਘ) - ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 11 ਅਕਤੂਬਰ ਤੋਂ 17 ਅਕਤੂਬਰ ਦੌਰਾਨ ਨਸ਼ਿਆਂ ਦੇ 11 ਮੁਕੱਦਮੇ ਦਰਜ ਕਰ ਕੇ 18 ਵਿਅਕਤੀਆਂ ਨੂੰ ਕਾਬੂ ਕਰ ਕੇ 55 ਗ੍ਰਾਮ ਹੈਰੋਇਨ, 3 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 65 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 19 ਮੁਕੱਦਮੇ ਦਰਜ ਕਰਕੇ 21 ਵਿਅਕਤੀਆਂ ਨੂੰ ਕਾਬੂ ਕਰ ਕੇ 171.750 ਲੀਟਰ ਸ਼ਰਾਬ ਠੇਕਾ ਦੇਸੀ, 30 ਲੀਟਰ ਸ਼ਰਾਬ ਨਜਾਇਜ਼ ਅਤੇ 780 ਲੀਟਰ ਲਾਹਣ ਬਰਾਮਦ ਕਰਵਾਈ ਗਈ ਹੈ | ਐਸ.ਐਸ.ਪੀ. ਚਾਹਲ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਹੈ | ਇਸ ਅਰਸੇ ਦੌਰਾਨ ਵੱਖ ਵੱਖ ਪੁਲਿਸ ਅਧਿਕਾਰੀਆਂ ਵਲੋਂ 45 ਪਿੰਡਾਂ/ਸ਼ਹਿਰਾਂ ਵਿਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮਿਤੀ 12 ਅਕਤੂਬਰ ਨੂੰ ਥਾਣਾ ਲਹਿਰਾ ਦੇ ਖੇਤਰ ਵਿਚ ਵਾਹਨ ਅਤੇ ਮੱਝਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ ਚਾਰ ਦੋਸ਼ੀ ਗਿ੍ਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ ਇੱਕ ਲੱਖ ਰੁਪਏ ਦੀ ਨਗਦੀ ਬਰਾਮਦ ਕਰਾਈ ਗਈ ਹੈ | ਇਸ ਤੋਂ ਇਲਾਵਾ ਮਿਤੀ 17 ਅਕਤੂਬਰ ਨੂੰ ਥਾਣਾ ਭਵਾਨੀਗੜ੍ਹ ਖੇਤਰ ਵਿਚ ਚੋਰੀਆਂ ਕਰਨ ਵਾਲੇ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਇੱਕ ਮੋਟਰਸਾਈਕਲ ਬਰਾਮਦ ਕਰਾਇਆ ਗਿਆ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੀਤਾ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਬ ਡਵੀਜ਼ਨ ਦਿੜ੍ਹਬਾ 'ਚ 2 ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 2 ਮੁਕੱਦਮੇ ਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।