15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੀਤਾ

ਅਜੀਤ ਡੈਸਕ 19-10-2025
ਮਲੇਰਕੋਟਲਾ, 18 ਅਕਤੂਬਰ (ਥਿੰਦ) - ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੀਤਾ ਗਿਆ | ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਨਵਜੀਤ ਸਿੰਘ, ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜ਼ਨ ਮਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਬ ਡਵੀਜ਼ਨ ਅਹਿਮਦਗੜ੍ਹ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ, ਸਬ ਡਵੀਜ਼ਨ ਅਮਰਗੜ੍ਹ ਵਿਖੇ ਉਪ ਕਪਤਾਨ ਪੁਲਿਸ ਐਨ.ਡੀ.ਪੀ.ਐਸ. ਐਕਟ ਮਲੇਰਕੋਟਲਾ (ਵਾਧੂ ਚਾਰਜ ਉਪ ਕਪਤਾਨ ਪੁਲਿਸ ਅਮਰਗੜ੍ਹ) ਯਾਦਵਿੰਦਰ ਸਿੰਘ ਵਲੋਂ ਆਪਣੇ ਅਧੀਨ ਅਫ਼ਸਰਾਂ ਸਮੇਤ ਫਲੈਗ ਮਾਰਚ ਕੀਤਾ ਗਿਆ ਹੈ | ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮਲੇਰਕੋਟਲਾ ਪੁਲਿਸ ਵਲੋਂ ਜਨਤਾ ਦੀ ਸੁਰੱਖਿਆ, ਸ਼ਾਂਤੀ ਤੇ ਭਾਈਚਾਰੇ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ, ਤਾਂ ਜੋ ਨਿਵਾਸੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਦੀਵਾਲੀ ਮਨਾਉਣ ਅਤੇ ਉਨ੍ਹਾਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ | ਅੰਤ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੀਮਤ 'ਤੇ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸੰਗਰੂਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਹਫ਼ਤੇ ਵਿਚ 30 ਮੁਕੱਦਮੇ ਦਰਜ ਕਰ ਕੇ 39 ਵਿਅਕਤੀ ਕੀਤੇ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।