14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਇਆ ਸ਼ਾਨਦਾਰ ਸਮਾਗਮ

ਅਜੀਤ ਡੈਸਕ 19-10-2025
ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ, ਸੰਗਰੂਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸਕੂਲ ਵਿਚ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੀਵਾਲੀ ਦੇ ਇਤਿਹਾਸਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਲਛਮੀ ਮਾਤਾ ਦੀ ਪੂਜਾ ਕੀਤੀ ਗਈ | ਵਿਦਿਆਰਥੀਆਂ ਨੇ ਸ੍ਰੀ ਰਾਮ ਚੰਦਰ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਸ੍ਰੀ ਰਾਮ ਚੰਦਰ ਦੀ ਅਯੋਧਿਆ ਵਾਪਸੀ ਅਧਾਰਿਤ ਇੱਕ ਨਾਟਕ ਵੀ ਪੇਸ਼ ਕੀਤਾ | ਇਸ ਮੌਕੇ ਸਕੂਲ ਵਿਚ ਰੰਗੋਲੀ ਬਣਾਉਣ, ਪੇਪਰ ਲਾਲਟੈਣ, ਕਲੇਅ ਤੋਂ ਦੀਵੇ ਬਣਾਉਣ, ਬੈਸਟ ਆਊਟ ਅÏਫ ਵੇਸਟ ਗਤੀਵਿਧੀ', ਜਮਾਤਾਂ ਦੀ ਸਜਾਵਟ ਦੇ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਸਕੂਲ ਦੇ ਸਤਿਕਾਰਯੋਗ ਚੇਅਰਮੈਨ ਸ੍ਰੀ ਅਜੀਤਇੰਦਰ ਸਿੰਘ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ ਅਤੇ ਪਿ੍ੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਦੀਵਾਲੀ ਨੂੰ ਸਾਦੇ ਅਤੇ ਵਾਤਾਵਰਨ ਅਨੁਕੂਲ ਤਰੀਕੇ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖ ਸਕੀਏ ਅਤੇ ਪ੍ਰਦੂਸ਼ਣ ਤੋਂ ਬਚ ਸਕੀਏ | ਵਿਦਿਆਰਥੀਆਂ ਨੂੰ ਅੰਦਰੂਨੀ ਗਿਆਨ ਦਾ ਦੀਵਾ ਜਗਾਉਣ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਤ ਤੇ ਖੁਸ਼ਹਾਲ ਦੀਵਾਲੀ ਮਨਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਸਰਕਾਰ ਸਾਬਤ ਹੋਈ - ਅਰੋੜਾ, ਜੱਸੀ ਅਗਲੀ ਖ਼ਬਰ 'ਯੁੱਧ ਨਸ਼ਿਆ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।