14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਝੁਨੇਰ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ

ਅਜੀਤ ਡੈਸਕ 19-10-2025
ਸੰਦੌੜ, 18 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਵਿਚ ਭਾਗ ਲੈਂਦੇ ਹੋਏ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਅੰਡਰ-11 ਸਾਲ (ਲੜਕਿਆਂ) ਨੇ ਖੋ-ਖੋ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਲੜਕੀਆਂ ਨੇ ਖੋ-ਖੋ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਲੜਕਿਆਂ ਦੇ ਐਥਲੈਟਿਕਸ ਮੁਕਾਬਲਿਆਂ ਵਿਚ ਵੀ ਮੁਹੰਮਦ ਅੰਸ਼ ਖ਼ੁਰਦ ਨੇ 100 ਮੀਟਰ ਦੌੜ ਵਿਚ ਦੂਸਰਾ ਸਥਾਨ, ਗਗਨਦੀਪ ਸਿੰਘ ਬਿਸ਼ਨਗੜ੍ਹ ਨੇ ਸ਼ਾਟ ਪੁੱਟ ਵਿੱਚ ਦੂਸਰਾ, ਅਰਸ਼ਦ ਖਾਂ ਝੁਨੇਰ ਨੇ ਲੰਬੀ ਛਾਲ ਵਿਚ ਤੀਸਰਾ ਸਥਾਨ ਹਾਸਲ ਕੀਤਾ | ਲੜਕੀਆਂ ਵਿਚੋਂ ਜਸਮੀਤ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਰਿਲੇਅ ਰੇਸ ਵਿਚ ਮੁਹੰਮਦ ਅੰਸ਼, ਮੁਹੰਮਦ ਰਿਆਨ,ਅਰਸ਼ਦ ਖਾਂ, ਗਗਨਦੀਪ ਸਿੰਘ ਤੀਸਰੇ ਸਥਾਨ ਤੇ ਰਹੇ | ਲੜਕੀਆਂ ਦੀ ਰੀਲੇਅ ਦੂਸਰੇ ਸਥਾਨ 'ਤੇ ਰਹੀ | ਸਕੂਲ ਮੁਖੀ ਸ੍ਰੀਮਤੀ ਊਸ਼ਾ ਰਾਣੀ ਨੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ ਲਈ ਚੁਣੇ ਜਾਣ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਮਨਜੀਤ ਕਰ, ਹਰਪ੍ਰੀਤ ਕੌਰ, ਜਤਿੰਦਰ ਕੌਰ, ਅੰਮਿ੍ਤਪਾਲ ਕਰ, ਅਰਸ਼ਦੀਪ ਕੌਰ, ਕਿਰਨਜੀਤ ਕੌਰ, ਅਵਤਾਰ ਸਿੰਘ ਅਤੇ ਲਵਪ੍ਰੀਤ ਸੋਫ਼ਤ ਹਾਜ਼ਰ ਸਨ |
ਪਿਛਲੀ ਖ਼ਬਰ ਭੋਗੀਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬੱਲਰਾਂ ਵਿਖੇ ਦੀਵਾਲੀ ਮਨਾਈ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।