14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਾਬਕਾ ਵਿਧਾਇਕ ਗੋਲਡੀ ਖੰਗੂੜਾ ਨੇ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ 21,333 ਫਾਰਮ ਜਮਾਂ ਕਰਵਾਏ

ਅਜੀਤ ਡੈਸਕ 19-10-2025
ਧੂਰੀ, 18 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਕਾਂਗਰਸ ਦੇ ਸਾਂਸਦ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ ਦੇਸ਼-ਪੱਧਰੀ ਮੁਹਿੰਮ 'ਵੋਟ ਚੋਰ ਗੱਦੀ ਛੋੜ' ਤਹਿਤ ਧੂਰੀ ਹਲਕੇ ਵਿਚ ਲੋਕਾਂ ਵਲੋਂ ਭਰੇ ਗਏ 21,333 ਦਸਤਖ਼ਤ ਫਾਰਮ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਜਮਾਂ ਕਰਵਾਏ | ਗੋਲਡੀ ਖੰਗੂੜਾ ਨੇ ਦੱਸਿਆ ਕਿ ਇਹ ਮੁਹਿੰਮ ਹੁਣ ਲੋਕਾਂ ਦੀ ਆਵਾਜ਼ ਬਣ ਚੁੱਕੀ ਹੈ ਅਤੇ ਦੇਸ਼ ਦੇ ਹਰ ਕੋਨੇ ਵਿਚ ਜੋਸ਼ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਲੋਕਤੰਤਰ ਦੀਆਂ ਬੁਨਿਆਦਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਵੋਟਾਂ ਦੀ ਚੋਰੀ ਕਰਕੇ ਕੁਰਸੀ 'ਤੇ ਕਾਬਜ਼ ਰਹਿਣ ਦੀ ਸਾਜ਼ਿਸ਼ ਰਚੀ ਹੈ | ਉਨ੍ਹਾਂ ਦੇ ਅਨੁਸਾਰ, ਆਮ ਆਦਮੀ ਪਾਰਟੀ ਵੀ ਉਸੇ ਰਾਹ 'ਤੇ ਤੁਰ ਰਹੀ ਹੈ ਜੋ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਨ ਵਾਲਾ ਹੈ | ਗੋਲਡੀ ਖੰਗੂੜਾ ਨੇ ਕਿਹਾ ਕਿ ਧੂਰੀ ਹਲਕੇ ਦੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਇਸ ਮੁਹਿੰਮ ਵਿਚ ਹਿੱਸਾ ਲਿਆ ਹੈ ਅਤੇ ਆਪਣੀ ਲੋਕਤੰਤਰ ਪ੍ਰਤੀ ਵਫ਼ਾਦਾਰੀ ਤੇ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ 21,333 ਫਾਰਮਾਂ ਦਾ ਇਕੱਠਾ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਹੁਣ ਝੂਠ ਤੇ ਜੁਮਲੇਬਾਜ਼ੀ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਾਂਗਰਸੀ ਵਰਕਰਾਂ ਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬਿਨਾਂ ਕਿਸੇ ਲਾਲਚ ਦੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ | ਗੋਲਡੀ ਖੰਗੂੜਾ ਨੇ ਕਿਹਾ ਕਿ ਜਿਵੇਂ ਪੰਜਾਬ ਦੀ ਧਰਤੀ ਹਮੇਸ਼ਾ ਇਨਸਾਫ਼ ਤੇ ਸੱਚ ਲਈ ਲੜਦੀ ਆਈ ਹੈ, ਉਸੇ ਤਰ੍ਹਾਂ ਹੁਣ ਇਹ ਮੁਹਿੰਮ ਵੀ ਲੋਕਤੰਤਰ ਦੇ ਮੁੱਲਾਂ ਦੀ ਰੱਖਿਆ ਲਈ ਮਿਸਾਲ ਬਣੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ ਕਹੇਰੂ, ਸਾਬਕਾ ਚੇਅਰਮੈਨ ਚਮਕੌਰ ਸਿੰਘ ਕੁੰਬੜਵਾਲ, ਸੁਖਵਿੰਦਰ ਸਿੰਘ ਰੰਧਾਵਾ, ਸੁਰਿੰਦਰਪਾਲ ਸਿੰਘ ਬਨਭੌਰੀ, ਬਹਾਦਰ ਸਿੰਘ ਪੁੰਨਾਂਵਾਲ, ਵੀਰਪਾਲ ਸਿੰਘ ਕਾਕਾ ਤੂਰ ਸਮੇਤ ਕਈ ਕਾਂਗਰਸੀ ਆਗੂ ਵੀ ਮੌਜੂਦ ਸਨ
ਪਿਛਲੀ ਖ਼ਬਰ ਬਨਾਰਸੀ ਸਕੂਲ ਦੇ ਖਿਡਾਰੀਆਂ ਨੇ ਰਚਿਆ ਇਤਿਹਾਸ-ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਲੈਣਗੇ 28 ਬੱਚੇ ਭਾਗ ਅਗਲੀ ਖ਼ਬਰ ਕਰਨਬੀਰ ਸੰਧੂ ਦਾ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।