15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 20-10-2025
ਅਮਰਗੜ੍ਹ, 19 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨਭੌਰਾ ਦੇ ਖੇਡ ਸਟੇਡੀਅਮ ਵਿਚ ਹੋਈਆਂ ਬਲਾਕ ਪੱਧਰੀ ਖੇਡਾਂ 'ਚ ਸਾਡੇ ਸਕੂਲ ਦੇ ਵਿਦਿਆਰਥੀ ਸਹਿਜਪ੍ਰੀਤ ਕੌਰ ਨੇ ਸ਼ਾਟ ਪੁੱਟ ਵਿਚ ਪਹਿਲਾ, ਹੁਸਨਪ੍ਰੀਤ ਸਿੰਘ ਨੇ ਕੁਸ਼ਤੀ ਵਿਚ ਪਹਿਲਾ, ਰੱਸਾਕਸ਼ੀ ਟੀਮ ਨੇ ਪਹਿਲਾ,ਸਰਕਲ ਸਟਾਈਲ ਕਬੱਡੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਭੀਜੋਤ ਸਿੰਘ ਨੇ 32 ਕਿਲੋ ਭਾਰ ਵਰਗ ਕੁਸ਼ਤੀ ਵਿਚ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਇਸ ਮਾਣਮੱਤੀ ਪ੍ਰਾਪਤੀ ਉਪਰੰਤ ਸਕੂਲ ਪੁੱਜਣ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਪ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਕਿਸਾਨ ਬੀਬੀਆਂ ਦੀ ਬਣਾਈ 15 ਮੈਂਬਰੀ ਕਮੇਟੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਗੁਰਦੁਆਰਾ ਸਾਹਿਬ ਖਨੌਰੀ ਤੋਂ ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।