05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-11-2025
ਸ਼ੇਰਪੁਰ, 3 ਨਵੰਬਰ (ਮੇਘ ਰਾਜ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਸਾਹਿਬ ਦਾ ਸਰੂਪ ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸਵਾਰ ਕਰ ਕੇ ਪਿੰਡ ਦੇ ਮੁੱਖ ਰਸਤੇ ਰਾਹੀਂ ਗੁਰਬਾਣੀ ਦੇ ਗੂੰਜਦੇ ਸੁਰਾਂ ਨਾਲ ਸ਼ੋਭਾ ਯਾਤਰਾ ਕੱਢੀ ਗਈ | ਨਗਰ ਕੀਰਤਨ ਦੇ ਦੌਰਾਨ ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਲੰਗਰਾਂ, ਚਾਹ ਤੇ ਪਾਣੀ ਦੇ ਪ੍ਰਬੰਧ ਕੀਤੇ ਗਏ | ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਭਾਈ ਸੁਖਮਿੰਦਰ ਸਿੰਘ ਸ਼ੇਰਪੁਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਕੀਰਤਨ ਕੀਤਾ ਗਿਆ | ਢਾਡੀ ਜਥੇ ਤੇ ਕਵੀਸ਼ਰੀ ਜਥੇ ਵਲੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਸਮਾਜ ਸੇਵੀ ਦੇਵਿੰਦਰ ਸਿੰਘ ਅੱਤਰੀ, ਸਰਪੰਚ ਕਰਮਜੀਤ ਕੌਰ, ਰਾਜਜੀਤ ਕੌਰ, ਰੁਪਿਦਰ ਕੌਰ, ਦਵਿੰਦਰ ਸਿੰਘ ਬੋਪਾਰਾਏ, ਸ਼ਮਸ਼ੇਰ ਸਿੰਘ, ਨਰਿੰਦਰ ਸਿੰਘ ਅੱਤਰੀ, ਗਗਨਦੀਪ ਸਿੰਘ, ਯਾਦਵਿੰਦਰ ਸਿੰਘ, ਬੂਟਾ ਸਿੰਘ ਚਹਿਲ, ਭਾਲਵਿੰਦਰ ਸਿੰਘ ਚਹਿਲ, ਸੁਖਜੀਤ ਸਿੰਘ ਸੋਨੀ ਰਟੋਲ, ਜਸਪ੍ਰੀਤ ਸਿੰਘ ਜੱਸੀ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਕਾਲਾ ਕੁਤਬਾ, ਕਰਮਜੀਤ ਸਿੰਘ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਗਊ ਸੇਵਾ ਸਮਾਗਮ ਮੌਕੇ ਇਲਾਕੇ ਦੀਆਂ 15 ਗਊਸ਼ਾਲਾਵਾਂ ਨੂੰ ਵੰਡਿਆ ਗੁੜ ਅਤੇ ਖਲ <br/> ਅਗਲੀ ਖ਼ਬਰ ਉਦਾਸੀਨ ਆਸ਼ਰਮ ਇਮਾਮਗੜ੍ਹ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।