05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਇਨਫੋਟੈੱਕ ਦੇ ਚੇਅਰਮੈਨ ਨੇ ਹਰਮਨਪ੍ਰੀਤ ਦੀ ਕਪਤਾਨੀ ਦੀ ਕੀਤੀ ਸ਼ਲਾਘਾ

ਅਜੀਤ ਡੈਸਕ 04-11-2025
ਸੰਗਰੂਰ, 3 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮਹਿਲਾ ਕਿ੍ਕਟ ਵਿਚ ਭਾਰਤੀ ਟੀਮ ਦੀ ਇਤਿਹਾਸਕ ਵਿਸ਼ਵ ਕੱਪ ਜਿੱਤ 'ਤੇ ਦੇਸ਼ ਅਤੇ ਸਮੁੱਚੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਹੈ | ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਭਾਰਤੀ ਮਹਿਲਾ ਕਿ੍ਕਟ ਟੀਮ ਨੇ ਵਿਸ਼ਵ ਪੱਧਰ 'ਤੇ ਇਤਿਹਾਸ ਸਿਰਜਦਿਆਂ ਪਹਿਲੀ ਵਾਰ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਇਹ ਜਿੱਤ ਹਰ ਭਾਰਤੀ ਲਈ ਬੇਹੱਦ ਖ਼ੁਸ਼ੀ ਅਤੇ ਮਾਣ ਵਾਲਾ ਪਲ ਹੈ | ਉਨ੍ਹਾਂ ਦੱਸਿਆ ਕਿ ਕਪਤਾਨ ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਅਗਵਾਈ ਵਿਚ ਭਾਰਤ ਨੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਇੱਕ ਰੋਜ਼ਾ ਵਰਲਡ ਕੱਪ ਦਾ ਖ਼ਿਤਾਬ ਜਿੱਤਿਆ | ਉਨ੍ਹਾਂ ਨੇ ਇਸ ਮਹਾਨ ਪ੍ਰਾਪਤੀ ਲਈ ਸਮੁੱਚੀ ਟੀਮ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ | ਡਾ. ਮਿੰਕੂ ਜਵੰਧਾ ਨੇ ਕਿਹਾ, 'ਇਸ ਜਿੱਤ ਨਾਲ ਸਾਬਤ ਹੋ ਗਿਆ ਹੈ ਕਿ ਜੇਕਰ ਭਾਰਤ ਦੀਆਂ ਧੀਆਂ ਨੂੰ ਸਹੀ ਮੌਕਾ ਅਤੇ ਸਹੂਲਤਾਂ ਮਿਲਣ ਤਾਂ ਉਹ ਕਿਸੇ ਵੀ ਖੇਤਰ ਵਿਚ ਵਿਸ਼ਵ 'ਤੇ ਆਪਣੀ ਛਾਪ ਛੱਡ ਸਕਦੀਆਂ ਹਨ | ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ ਇਹ ਇਤਿਹਾਸਕ ਸਫਲਤਾ ਦਰਜ ਹੋਣੀ, ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ |'

ਪਿਛਲੀ ਖ਼ਬਰ ਮਿਹਨਤ ਨਾਲ ਹੀ ਮੰਜ਼ਿਲਾਂ ਸਰ ਹੁੰਦੀਆਂ ਨੇ-ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਅਗਲੀ ਖ਼ਬਰ ਗਊ ਸੇਵਾ ਸਮਾਗਮ ਮੌਕੇ ਇਲਾਕੇ ਦੀਆਂ 15 ਗਊਸ਼ਾਲਾਵਾਂ ਨੂੰ ਵੰਡਿਆ ਗੁੜ ਅਤੇ ਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।