05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ <br/>

ਪਿੰਡ ਤੋਲੇਵਾਲ ਵਿਖੇ ਖੇਤਾਂ ਵਿਚ ਪੁੱਜ ਕੇ ਅੱਗ ਬੁਝਾਉਂਦੇ ਹੋਏ | ਤਸਵੀਰ: ਪਵਿੱਤਰ ਸਿੰਘ <br/> 04-11-2025
ਅਮਰਗੜ੍ਹ, 3 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਕਿਸਾਨਾਂ ਨੰੂ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਖੇਤਾਂ 'ਚ ਪੁੱਜ ਕੇ ਜਿੱਥੇ ਖ਼ੁਦ ਝੋਨੇ ਦੀ ਪਰਾਲੀ ਨੂੰ ਲੱਗੀ ਹੋਈ ਅੱਗ ਬੁਝਾਈ ਉਥੇ ਹੀ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਵੀ ਕੀਤਾ | ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ, ਐਸ.ਡੀ.ਐਮਜ਼, ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਖੇਤੀਬਾੜੀ ਅਫ਼ਸਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਿਆ ਹੈ | ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼ ਗਰਗ ਪਿੰਡ ਤੋਲੇਵਾਲ, ਚੌਂਦਾ ਅਤੇ ਲਾਂਗੜੀਆਂ ਵਿਖੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਕੇ ਅੱਗਾਂ ਦੇ ਮਾੜੇ ਪ੍ਰਭਾਵਾਂ ਤੋਂ ਅਵਗਤ ਕਰਵਾਇਆ ਤਾਂ ਜੋ ਵਾਤਾਵਰਨ ਪਲੀਤ ਹੋਣ ਤੋਂ ਬਚਾਇਆ ਜਾ ਸਕੇ | ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼ ਗਰਗ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਖ਼ੁਦ ਜਾ ਕੇ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਟੀਮਾਂ ਦੀ ਅਗਵਾਈ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲੱਗਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਮੁਲਾਜ਼ਮ ਮੌਜੂਦ ਰਹੇ |

ਪਿਛਲੀ ਖ਼ਬਰ ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ-ਦਲਵੀਰ ਸਿੰਘ ਢਿੱਲੋਂ <br/> ਅਗਲੀ ਖ਼ਬਰ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਦੀ ਰਵਨੀਤ ਕੌਰ ਨੇ ਰਾਜ ਪੱਧਰੀ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਵਧਾਇਆ ਸਕੂਲ ਦਾ ਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।