05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ-ਦਲਵੀਰ ਸਿੰਘ ਢਿੱਲੋਂ <br/>

ਦਲਵੀਰ ਸਿੰਘ ਢਿੱਲੋਂ ਸੀਨੀਅਰ ਆਪ ਆਗੂ ਗੱਲਬਾਤ ਕਰਦੇ ਹੋਏ | ਤਸਵੀਰ: ਸੁਖਵੰਤ ਸਿੰਘ ਭੁੱਲਰ <br/> 04-11-2025
ਧੂਰੀ, 3 ਨਵੰਬਰ (ਸੁਖਵੰਤ ਸਿੰਘ ਭੁੱਲਰ) - ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ | ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੱਖੀ ਮੀਟਿੰਗ ਵਿਚ ਕੀਤਾ | ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਦੀ ਮੌਜੂਦਗੀ ਵਿਚ ਹੋਈ ਬੈਠਕ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਐਸ.ਡੀ.ਐਮ ਧੂਰੀ ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਪੱਪੂ ਜੌਲੀ ਤੇ ਅਨਿਲ ਮਿੱਤਲ ਵੀ ਮੌਜੂਦ ਸਨ | ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਉੱਤੇ ਕਰੀਬ 9 ਕਰੋੜ ਰੁਪਏ, ਧੂਰੀ ਹਲਕੇ ਦੇ 30 ਪਿੰਡਾਂ ਦੀਆਂ ਫਿਰਨੀਆਂ ਬਣਾਉਣ ਲਈ ਕਰੀਬ 30 ਕਰੋੜ ਰੁਪਏ ਅਤੇ ਲੋਕ ਨਿਰਮਾਣ ਵਿਭਾਗ ਅਧੀਨ ਧੂਰੀ ਹਲਕੇ ਵਿਚ ਆਉਂਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ ਉੱਤੇ ਕਰੀਬ 58 ਕਰੋੜ ਰੁਪਏ ਖ਼ਰਚੇ ਜਾਣਗੇ | ਉਨ੍ਹਾਂ ਦੱਸਿਆ ਕਿ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਡੀ.ਐਮ ਧੂਰੀ ਰਿਸ਼ਵਤ ਬਾਂਸਲ ਸਮੇਤ ਪੰਜਾਬ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੰਜਾਬ ਮੰਡੀ ਬੋਰਡ ਅਤੇ ਈ.ਓ ਧੂਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕਰਕੇ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਸਮੇਤ ਚੌੜੀਆਂ ਕੀਤੀਆਂ ਜਾਣ ਵਾਲੀਆਂ ਸੜਕਾਂ ਉੱਤੇ ਚਰਚਾ ਕੀਤੀ ਗਈ ਹੈ |

ਪਿਛਲੀ ਖ਼ਬਰ ਖਾਦੀ ਬੋਰਡ ਮੈਂਬਰ ਗੁਰਦੀਪ ਨਿਆਮਤਪੁਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਰੂਪਰਾਏ ਦੀ ਬਲਤੇਜ ਪੰਨੂੰ ਨਾਲ ਅਹਿਮ ਰਣਨ... ਅਗਲੀ ਖ਼ਬਰ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।