04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਬਾਣੀ ਅਤੇ ਦਸਤਾਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ <br/>

ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਗੁਰਬਾਣੀ ਅਤੇ ਦਸਤਾਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਟਰੱਸਟੀ ਅਤੇ ਪ੍ਰਬੰਧਕ ਸਹਿਬਾਨ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 04-11-2025
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਲੇਰਕੋਟਲਾ ਦੇ ਇਤਿਹਾਸਿਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਅਮਰ ਵਿਰਾਸਤ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ 10 ਦਿਨਾਂ ਦੇ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਸੈਂਕੜੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਭਾਈ ਨਰਿੰਦਰਪਾਲ ਸਿੰਘ ਹੈੱਡ ਗ੍ਰੰਥੀ ਨੇ ਬੱਚਿਆਂ ਨੂੰ ਗੁਰਬਾਣੀ ਦੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਗੁਰੂ ਲੜ ਲੱਗਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਅਜੀਤ ਸਿੰਘ ਚੰਦੂਰਾਈਆਂ ਚੇਅਰਮੈਨ ਟਰੱਸਟ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ, ਪ੍ਰਧਾਨ ਬਹਾਦਰ ਸਿੰਘ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਹਰਿੰਦਰ ਸਿੰਘ ਢੀਂਡਸਾ, ਜਰਨੈਲ ਸਿੰਘ ਮੰਨਵੀਂ, ਗੁਰਦੀਪ ਸਿੰਘ, ਗਗਨਦੀਪ ਸਿੰਘ ਗੁਰਪ੍ਰੀਤ ਸਿੰਘ ਰਖਰਾਉ, ਮਨਜੋਧ ਸਿੰਘ ਕਿਲਾ ਰਹਿਮਤਗੜ, ਤੇਜਵੀਰ ਸਿੰਘ ਪਾਲੀ, ਹਰਿੰਦਰ ਸਿੰਘ ਗੋਲਡੀ, ਹਰਮੀਤ ਸਿੰਘ, ਅਗਮਪ੍ਰੀਤ ਸਿੰਘ ਆਦਿ ਮੌਜੂਦ ਸਨ | ਇਸ ਮੌਕੇ ਗੁਰਬਾਣੀ ਅਤੇ ਦਸਤਾਰ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਹਲਕਾ ਤਰਨ ਤਾਰਨ ਦੇ ਪਿੰਡ ਰਟੌਲ 'ਚ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਭਰਵੀਂ ਪ੍ਰਚਾਰ ਮੀਟਿੰਗ ਅਗਲੀ ਖ਼ਬਰ ਸਾਹਿਤਕ ਸਿਰਜਣਾ ਦਾ ਲੋਕਾਂ ਲਈ ਕਲਿਆਣਕਾਰੀ ਹੋਣਾ ਲਾਜ਼ਮੀ-ਪਵਨ ਹਰਚੰਦਪੁਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।