15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖੇਡ ਮੁਕਾਬਲਿਆਂ 'ਚ ਚਮਕੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ <br/>

ਕੈਬਿ੍ਜ਼ ਇੰਟਰਨੈਸ਼ਨਲ ਸਕੂਲ ਦੇ ਜੇਤੂ ਵਿਦਿਆਰਥੀ ਆਪਣੇ ਸਕੂਲ ਪ੍ਰਬੰਧਕਾਂ ਨਾਲ | ਤਸਵੀਰ: ਮੁਕੇਸ਼ ਕੁਮਾਰ <br/> 07-11-2025
ਸੰਗਰੂਰ, 6 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਕੈਬਿ੍ਜ਼ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ | ਸਕੂਲ ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਦੱਸਿਆ ਕਿ ਕੈਬਿ੍ਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥਣਾਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਟੂਰਨਾਮੈਂਟ ਬਲਾਕ ਸੁਨਾਮ -1 ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਿਸ ਵਿਚ ਕੈਬਿ੍ਜ਼ ਇੰਟਰਨੈਸ਼ਨਲ ਸਕੂਲ ਦੀਆਂ 4 ਵਿਦਿਆਰਥਣਾਂ ਗਨੀਵ, ਪਰਸਨਿਆ, ਸਵਰੀਨ, ਆਸਮੀਤ ਨੇ ਅਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ | ਪਿ੍ੰਸੀਪਲ ਨੇ ਸਭ ਖਿਡਾਰਣਾ ਨੂੰ ਸੁਭ ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਸਮੇਂ ਦੀ ਸਭ ਤੋਂ ਬਲਵਾਨ ਸਕਤੀ ਇਸ ਦੇ ਬਦਲਾਵ ਦੀ ਸਕਤੀ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਸਭ ਤਗਮਾ ਪ੍ਰਾਪਤ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਉਦੇਸ਼ ਦੀ ਪ੍ਰਾਪਤੀ ਲਈ ਸਦਾ ਨਿਰੰਤਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ | ਸਕੂਲ ਪੈ੍ਰਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਸਭ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਤਿਆਰ ਬਰ ਤਿਆਰ ਰਹਿਣ ਸਬੰਧੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੱਜਣਮਾਜਰਾ ਵਲੋਂ ਆਸ਼ਾ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।