ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/>
ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਏ ਜਾਣ ਦਾ ਦਿ੍ਸ਼ | ਤਸਵੀਰ : ਲਖਵੀਰ ਸਿੰਘ ਧਾਂਦਰਾ
<br/>
ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖ਼ੁਰਦ ਤੇ ਸਰਪੰਚ ਗੁਰਜੰਟ ਸਿੰਘ, ਅਮਨਦੀਪ ਸਿੰਘ ਰਤਨ ਤੇ ਹੋਰ | ਤਸਵੀਰ: ਸੁਖਵੰਤ ਸਿੰਘ ਭੁੱਲਰ
<br/>
ਗੁਰਦੁਆਰਾ ਨਾਨਕ ਦਰਬਾਰ ਖੇੜੀ ਕਲਾਂ ਵਿਖੇ ਪ੍ਰਕਾਸ਼ ਪੁਰਬ ਦੇ ਭੋਗ ਸਮੇਂ ਅਰਦਾਸ ਬੇਨਤੀ ਕਰਦੇ ਹੋਏ ਉੱਘੇ ਸਿੱਖ ਵਿਦਵਾਨ ਭਾਈ ਬੀਰਬਲ ਸਿੰਘ ਤੇ ਹਾਜ਼ਰ ਸੰਗਤਾਂ | ਤਸਵੀਰ: ਦਰਸ਼ਨ ਸਿੰਘ ਖੇੜ
<br/>
ਖਨੌਰੀ ਵਿਖੇ ਸ੍ਰੀ ਗੁਰੂ ਨਾਨ
07-11-2025
ਖਨੌਰੀ, (ਬਲਵਿੰਦਰ ਸਿੰਘ ਥਿੰਦ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ | ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਤਕਾ ਅਖਾੜਾ ਖਨੌਰੀ ਦੇ ਸਿੰਘਾਂ ਵਲੋਂ ਭਾਈ ਹਰਪ੍ਰੀਤ ਸਿੰਘ ਹੈਪੀ ਚੋਪੜਾ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ ਗਏ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)-ਖੇੜੀ ਕਲਾਂ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਉੱਘੇ ਸਿੱਖ ਪ੍ਰਚਾਰਕ ਭਾਈ ਬੀਰਬਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਦੀ ਗਾਥਾ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਗਤਾਂ ਨੂੰ ਸੁਣਾ ਕੇ ਪ੍ਰਭਾਵਿਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਨੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਨੂੰ ਪੜ੍ਹਨ, ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਸਿੱਖ ਕੌਮ ਦੀਆਂ ਸ਼ਾਨਾਮੱਤੀਆਂ ਪਰੰਪਰਾਵਾਂ ਅਤੇ ਰਵਾਇਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸੰਗਤਾਂ ਲਈ ਲੰਗਰ ਦੀ ਸੇਵਾ ਭਾਈ ਤਰਨਜੀਤ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਟਿੰਕਾ ਵੱਲੋਂ ਕੀਤੀ ਗਈ | ਇਸ ਮੌਕੇ ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਹਰਮੇਲ ਸਿੰਘ ਹੇਲੀ ਪੰਚ, ਦਰਸ਼ਨ ਸਿੰਘ, ਭਾਨ ਸਿੰਘ, ਤਰਨਜੀਤ ਸਿੰਘ, ਪਰਮਿੰਦਰ ਸਿੰਘ ਟਿੰਕਾ, ਸੁਖਦੀਪ ਸਿੰਘ, ਕਰਮਜੀਤ ਸਿੰਘ, ਰਾਣਾ ਸਿੰਘ, ਜਗਤਾਰ ਸਿੰਘ, ਮਾਸਟਰ ਬਲਦੇਵ ਸਿੰਘ, ਜਥੇਦਾਰ ਮੁਕੰਦ ਸਿੰਘ, ਗਿਆਨੀ ਦਰਸ਼ਨ ਸਿੰਘ, ਨਿਰਮਲ ਸਿੰਘ, ਕੌਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਜੀਤ ਸਿੰਘ, ਕੁਲਵਿੰਦਰ ਸਿੰਘ, ਮਲਕੀਤ ਸਿੰਘ ਆਦਿ ਆਗੂ ਮੌਜੂਦ ਸਨ |
ਧੂਰੀ, (ਸੁਖਵੰਤ ਸਿੰਘ ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂੰ ਸਮਰਪਿਤ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਤੈ ਸਹਿਯੋਗ ਨਾਲ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਪਿੰਡ ਭੜੀ ਮਾਨਸਾ ਵਿਖੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ | ਦਸਤਾਰ ਮੁਕਾਬਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਜੰਟ ਸਿੰਘ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਦਸਤਾਰਾਂ ਨਾਲ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਿਚ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਇਸ ਲਈ ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਜਿੱਥੇ ਦਸਤਾਰ ਦੀ ਸਿਖਲਾਈ ਦਿੱਤੀ ਜਾਂਦੀ ਹੈ ਉੱਥੇ ਸਿੱਖ ਇਤਿਹਾਸ ਪ੍ਰਤੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਉਨ੍ਹਾਂ ਅਪੀਲ ਕੀਤੀ ਕਿ ਹਰ ਸ਼ਹਿਰ ਤੇ ਪਿੰਡ ਵਿਚ ਇਸ ਤਰ੍ਹਾਂ ਦੇ ਉਪਰਾਲੇ ਹੋਣੇ ਚਾਹੀਦੇ ਹਨ | ਇਸ ਮੌਕੇ ਸਰਪੰਚ ਗੁਰਜੰਟ ਸਿੰਘ ਭੜੀ ਮਾਨਸਾ, ਕਰਮਜੀਤ ਸਿੰਘ, ਗੁਰਜੰਟ ਸਿੰਘ, ਚਮਕੌਰ ਸਿੰਘ, ਭੁਪਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ, ਨਿਰਮਲ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਪ੍ਰਭਜੋਤ ਸਿੰਘ ਬਾਠਾਂ, ਸੁਖਜਿੰਦਰ ਸਿੰਘ ਡੀ ਪੀ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਹਾਜ਼ਰ ਸਨ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੌਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਭਾਗ ਲਿਆ ਗਿਆ ਅਤੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ | ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪਾਠ ਦੇ ਭੋਗ ਪਾਏ ਜਥੇ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਇੰਡੀਅਨ ਓਵਰਸੀ ਯੂ ਕੇ ਕਾਂਗਰਸ ਪ੍ਰਧਾਨ ਕਮਲ ਧਾਲੀਵਾਲ, ਨਗਰ ਕੌਂਸਲ ਸੀਨੀਅਰ ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ, ਸਾਬਕਾ ਪ੍ਰਧਾਨ ਨਗਰ ਕੌਂਸਲ ਵਿਕਾਸ ਟੰਡਨ, ਬਾਰ ਕੌਂਸਲ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਵਿਸ਼ਵਕਰਮਾ ਕਮੇਟੀ ਪ੍ਰਧਾਨ ਤਿ੍ਲੋਚਨ ਸਿੰਘ ਚਾਪੜਾ, ਡਾ ਬਲਵਿੰਦਰ ਸਿੰਘ ਕਹਿਲ, ਅਕਾਲੀ ਦਲ ਤੋਂ ਕੁਲਵੰਤ ਸਿੰਘ ਸੋਹਲ, ਸਾਬਕਾ ਕੌਂਸਲਰ ਅਵਤਾਰ ਸਿੰਘ ਜੱਸਲ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਮੀਰੀ ਪੀਰੀ ਵੈੱਲਫੇਅਰ ਸੋਸਾਇਟੀ ਤੋਂ ਬਘੇਲ ਸਿੰਘ ਉੱਭੀ, ਸ੍ਰੀ ਬਾਲਾ ਜੀ ਸੇਵਾ ਮੰਡਲ ਵਲੋਂ ਅਨੰਦ ਮਿੱਤਲ, ਸੋਨੂੰ ਰਾਮਾਨੰਦ, ਸ੍ਰੀ ਲਕਸ਼ਮੀ ਨਰਾਇਣ ਸੇਵਾ ਦਲ ਉਪਿੰਦਰ ਸੋਫਤ, ਬੱਬੂ, ਅਸ਼ੋਕ ਗੋਇਲ, ਸ੍ਰੀ ਖ਼ਾਟੂ ਸ਼ਾਮ ਸੇਵਾ ਮੰਡਲ ਤੋਂ ਮੋਹਿਤ ਜਿੰਦਲ , ਜ਼ਖਮੀ ਪਸ਼ੂ, ਪੰਛੀਆਂ ਸਹਾਰਾ ਕਮੇਟੀ ਤੋਂ ਰੌਬਿਨ ਗੁਪਤਾ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰਪਾਲ ਸਿੰਘ, ਅਹਿਮਦਗੜ੍ਹ ਵੈੱਲਫੇਅਰ ਐੱਸੋਸੀਏਸ਼ਨ ਤੋਂ ਪ੍ਰੋਫੈਸਰ ਰਿੱਕੀ ਸੂਦ ਆਦਿ ਮੈਂਬਰਾਂ ਨੇ ਭਾਗ ਲਿਆ ਅਤੇ ਪ੍ਰਬੰਧਕਾਂ ਵਲੋ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਲਾਬ ਸਿੰਘ, ਹੈੱਡ ਗ੍ਰੰਥੀ ਰਵਿੰਦਰ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਖ਼ਜ਼ਾਨਚੀ ਮੋਹਨ ਸਿੰਘ, ਬਘੇਲ ਸਿੰਘ ਉੱਭੀ, ਹਰਦੀਪ ਸਿੰਘ ਹੂੰਝਣ, ਸਾਧੂ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਰੁਪਿੰਦਰ ਸਿੰਘ ਬ੍ਰਹਮਪੁਰੀ, ਬੇਅੰਤ ਸਿੰਘ ਸਰਾਂਓ, ਬਲਜੀਤ ਸਿੰਘ ਬਾਲੀ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ, ਜਗਦੇਵ ਸਿੰਘ ਬੋਪਾਰਾਏ, ਮੇਜਰ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ ਜੱਸੀ, ਇੰਦਰ ਘਟੌੜਾ, ਲੱਕੀ ਗਰਚਾ, ਰਣਜੀਤ ਸਿੰਘ ਬਿੱਟੂ, ਦਰਸ਼ਨ ਸਿੰਘ ਸੌਦ, ਸੁਖਜਿੰਦਰ ਸਿੰਘ ਰਾਜੜ੍ਹ, ਜਸਕਰਨ ਸਿੰਘ ਸੋਢੀ, ਦਲਜੀਤ ਸਿੰਘ ਗਲੋਬਲ, ਬਲਵਿੰਦਰ ਸਿੰਘ ਗੁੰਬਰ, ਕੁਲਦੀਪ ਸਿੰਘ ਗਰਚਾ, ਹਰਵਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਪੀਤਾ, ਜਸਪ੍ਰੀਤ ਸਿੰਘ ਘਲੋਟੀ, ਜਸਪ੍ਰੀਤ ਸਿੰਘ ਉੱਭੀ, ਸੁਰਜੀਤ ਸਿੰਘ ਮਹੋਲੀ ਆਦਿ ਮੌਜੂਦ ਸਨ |
ਧੂਰੀ, (ਲਖਵੀਰ ਸਿੰਘ ਧਾਂਦਰਾ)-ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਵੱਡੀ ਗਿਣਤੀ ਵਿਚ ਸਾਧ ਸੰਗਤ ਹਾਜ਼ਰ ਲਗਾਈ ਉਪਰੰਤ ਸੰਤ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਟਰੱਸਟ ਵੱਲੋਂ ਬਾਬਾ ਜੀ ਦਾ ਅਤੇ ਬਾਬਾ ਜੀ ਦੇ ਜਥੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ ਇਸ ਮੌਕੇ ਬੰਤ ਸਿੰਘ ਵਿਰਕ ਪ੍ਰਧਾਨ ਟਰੱਸਟ, ਜਸਵੀਰ ਸਿੰਘ ਬਰੜਵਾਲ ਹੈੱਡ ਗ੍ਰੰਥੀ, ਤਲਵੀਰ ਸਿੰਘ ਧਨੇਸਰ, ਪਰਮਜੀਤ ਸਿੰਘ ਪੰਮਾ ਬਾਠ, ਹਰਦੀਪ ਸਿੰਘ, ਕੁਲਵਿੰਦਰਪਾਲ ਸਿੰਘ, ਜਗਤਾਰ ਸਿੰਘ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ (ਪੀ ਪੀ ਐੱਸ) ਪੈਰਾਮਾੳਾੂਟ ਪਬਲਿਕ ਸਕੂਲ ਚੀਮਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਇਸ ਦੌਰਾਨ ਸਕੂਲ ਵਿਚ ਬੱਚਿਆਂ ਦੁਆਰਾ ਗੁਰਬਾਣੀ ਜਾਪ ਅਤੇ ਸ਼ਬਦ ਕੀਰਤਨ ਕੀਤਾ ਉਪਰੰਤ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਸਵਾਲ ਪੁੱਛੇ ਗਏ ਜਿਨ੍ਹਾਂ ਦੇ ਬੱਚਿਆਂ ਨੇ ਖੂਬ ਜਵਾਬ ਦਿੱਤੇ | ਸਮਾਰੋਹ ਦੌਰਾਨ ਸੰਸਥਾ ਦੇ ਐਮ.ਡੀ. ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ ਬਾਰੇ ਬੱਚਿਆਂ ਨੂੰ ਦੱਸਿਆ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਅਸੀਂ ਆਪਣੇ ਸਮਾਜ ਵਿਚ ਕਿਵੇਂ ਸੁਧਾਰ ਕਰ ਸਕਦੇ ਹਾਂ, 'ਤੇ ਚਾਨਣਾ ਪਾਇਆ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਮਾਰਗ ਦਰਸ਼ਨ ਤੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਪਿ੍ੰਸੀਪਲ ਸੰਜੇ ਕੁਮਾਰ, ਉਪ ਪਿ੍ੰਸੀਪਲ ਭੁਸ਼ਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |