ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਭੁੱਲਰ,ਧਾਲੀਵਾਲ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਸ਼ਹੀਦ ਊਧਮ ਸਿੰਘ ਨੌਜਵਾਨ ਸਭਾ, ਭੈਣ ਨਾਨਕੀ ਇਸਤਰੀ ਸਭਾ, ਭਾਈ ਘਨੱਈਆ ਸੇਵਾ ਦਲ, ਪੰਜ ਪਿਆਰੇ ਖ਼ਾਲਸਾ ਸੇਵਾ ਦਲ, ਸ੍ਰੀ ਨਿਰਵੈਰ ਖ਼ਾਲਸਾ ਦਲ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਸਮੇਂ ਭਾਈ ਅੰਮਿ੍ਤਪਾਲ ਸਿੰਘ ਘੁੰਮਣ ਦੇ ਢਾਡੀ ਜਥੇ ਵਲੋਂ ਸਿੱਖ ਇਤਿਹਾਸ ਅਤੇ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਾਧਾ ਸਿੰਘ, ਕਾਕਾ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ, ਭਾਗ ਸਿੰਘ, ਅਮਰੀਕ ਸਿੰਘ, ਮਨੋਹਰ ਸਿੰਘ, ਬਲਜਿੰਦਰ ਸਿੰਘ, ਕੁਲਵੀਰ ਸਿੰਘ, ਪਰਮਜੀਤ ਸਿੰਘ ਅਤੇ ਦਰਸ਼ਨ ਸਿੰਘ ਆਦਿ ਸ਼ਾਮਿਲ ਸਨ |