23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚੋਰੀ ਦੇ 25 ਮੋਟਰਸਾਈਕਲਾਂ ਸਮੇਤ 2 ਮੁਲਜ਼ਮ ਕਾਬੂ <br/>

ਚੋਰੀ ਕੀਤੇ ਮੋਟਰਸਾਈਕਲਾਂ ਅਤੇ ਮੁਲਜ਼ਮ ਪੁਲਿਸ ਪਾਰਟੀ ਨਾਲ | ਤਸਵੀਰ : ਅਸ਼ੋਕ ਗਰਗ <br/> 08-11-2025
ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ)-ਜ਼ਿਲ੍ਹ•ਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਵਲੋਂ ਸਮੁੱਚੇ ਜ਼ਿਲੇ•ਅੰਦਰ ਨਸ਼ਾ ਸਮਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਡੀ.ਐੱਸ.ਪੀ ਲਹਿਰਾਗਾਗਾ ਦੀਪਇੰਦਰਪਾਲ ਸਿੰਘ ਜੇਜੀ ਦੀ ਯੋਗ ਅਗਵਾਈ ਵਿਚ ਲਹਿਰਾਗਾਗਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਚੋਰੀ ਕੀਤੇ 25 ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਦਪਿੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਦਰਸ਼ਨ ਸਿੰਘ ਵਾਸੀ ਖਾਨਪੁਰ ਫ਼ਕੀਰਾਂ ਥਾਣਾ ਦਿੜ•ਬਾ ਅਤੇ ਸਤਗੁਰ ਸਿੰਘ ਉਰਫ਼ ਮੋਨੂੰ ਪੁੱਤਰ ਭੋਲਾ ਸਿੰਘ ਵਾਸੀ ਕੁਲਰੀਆਂ ਥਾਣਾ ਬਰੇਟਾ ਜ਼ਿਲ•ਾ ਮਾਨਸਾ ਨੂੰ ਗਿ੍ਫ਼ਤਾਰ ਕਰ ਕੇ ਉਨ•ਾਂ ਪਾਸੋਂ 25 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਉਨ•ਾਂ ਦੱਸਿਆ ਕਿ ਇਹ ਮੋਟਰਸਾਈਕਲ ਲਹਿਰਾਗਾਗਾ, ਜਾਖ਼ਲ, ਬੁਢਲਾਡਾ, ਮਾਨਸਾ ਆਦਿ ਥਾਵਾਂ ਤੋਂ ਚੋਰੀ ਕੀਤੇ ਗਏ ਸਨ | ਸ. ਜੇਜੀ ਨੇ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ•ਾਂ ਕਿਹਾ ਕਿ ਇਹਨਾਂ ਦੇ ਇੱਕ ਹੋਰ ਸਾਥੀ ਜਗਸੀਰ ਸਿੰਘ ਉਰਫ਼ ਜਗਨਾ ਉਰਫ਼ ਜੱਗੀ ਪੁੱਤਰ ਭੋਲਾ ਸਿੰਘ ਵਾਸੀ ਕੁਲਰੀਆਂ ਥਾਣਾ ਬਰੇਟਾ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਜਿਸ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ, ਸਿਟੀ ਇੰਚਾਰਜ ਗੁਰਦੇਵ ਸਿੰਘ, ਸਹਾਇਕ ਥਾਣੇਦਾਰ ਜਸਵੀਰ ਸਿੰਘ, ਸਹਾਇਕ ਥਾਣੇਦਾਰ ਸਤਪਾਲ ਸਿੰਘ, ਸਹਾਇਕ ਥਾਣੇਦਾਰ ਅਜੀਤ ਸਿੰਘ,ਹੌਲਦਾਰ ਮਨਜਿੰਦਰ ਸਿੰਘ, ਹੌਲਦਾਰ ਭੁਪਿੰਦਰ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟਗ ਆਫ਼ ਵਾਰ ਖੇਡ ਵਿਚ ਸੋਨੇ ਦਾ ਤਗਮਾ ਜਿ... ਅਗਲੀ ਖ਼ਬਰ ਡੇਟਾ ਅਤੇ ਤਕਨੀਕ ਦੇਵੇਗੀ ਖੇਤੀ ਨੂੰ ਨਵੀਂ ਦਿਸ਼ਾ <br/> ਆਰੀਆ ਏ.ਜੀ. ਨੇ ਸ਼ੁਰੂ ਕੀਤੇ ਸਮਾਰਟ ਫਾਰਮ ਸੈਂਟਰ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।