23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਹਿਲਾਂ ਚੰਡੀਗੜ੍ਹ ਖੋਹਿਆ, ਫੇਰ ਪਾਣੀ ਅਤੇ ਹੁਣ ਯੂਨੀਵਰਸਿਟੀ <br/>

ਅਜੀਤ ਡੈਸਕ 08-11-2025
ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਰੋਸ ਵਜੋਂ ਅੱਜ ਸਾਹਿਤ ਸਦਨ ਸੰਗਰੂਰ ਵਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਤੋਂ ਡੀ.ਸੀ ਦਫ਼ਤਰ ਤੱਕ ਰੋਸ ਮਾਰਚ ਕਰ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਰਾਜਪਾਲ ਪੰਜਾਬ ਦੇ ਨਾਂਅ ਰੋਸ ਪੱਤਰ ਦਿੱਤਾ ਗਿਆ | ਇਸ ਤੋਂ ਪਹਿਲਾਂ ਕਾਲਜ ਵਿਚ ਸਾਹਿਤ ਸਦਨ ਸੰਗਰੂਰ ਦੇ ਬੈਨਰ ਹੇਠ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ, ਚੇਅਰਮੈਨ ਬਲਵੰਤ ਸਿੰਘ ਜੋਗਾ, ਜਨਰਲ ਸਕੱਤਰ ਜੀਤ ਹਰਜੀਤ, ਮੋਹਨ ਸ਼ਰਮਾ, ਮੂਲਚੰਦ ਸ਼ਰਮਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ ਦੀ ਅਗਵਾਈ ਹੇਠ ਇਕੱਠੇ ਹੋਏ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਕੇਂਦਰ ਸਰਕਾਰ ਦੀ ਇਸ ਹਰਕਤ 'ਤੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ, ਪੰਜਾਬੀ ਸਾਹਿਤ ਸਭਾ ਸੰਗਰੂਰ ਦੇ ਪ੍ਰਧਾਨ ਡਾ. ਭਗਵੰਤ ਸਿੰਘ, ਪੰਜਾਬੀ ਦੇ ਨਾਮਵਰ ਵਿਦਵਾਨ ਡਾ. ਜੋਗਾ ਸਿੰਘ, ਜੰਗੀਰ ਸਿੰਘ ਰਤਨ, ਜੰਗ ਸਿੰਘ ਫੱਟੜ, ਡਾ. ਏ.ਐੱਸ ਮਾਨ, ਕੁਲਵੰਤ ਕਸ਼ਕ, ਏ.ਪੀ ਸਿੰਘ ਬਾਬਾ, ਸੁਖਦੇਵ ਰਾਮ, ਗੁਲਜਾਰ ਸਿੰਘ ਸ਼ੌਕੀ, ਸੁਰਜੀਤ ਸਿੰਘ ਈ.ਓ ਪ੍ਰਧਾਨ ਭਾਈਚਾਰਕ ਤਾਲਮੇਲ ਸੰਸਥਾ, ਡਾ. ਜਗਦੀਪ ਸਿੰਘ ਅਹੁਜਾ, ਨਾਹਰ ਸਿੰਘ ਮੁਬਾਰਕਪੁਰੀ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ | ਬਾਅਦ ਵਿਚ ਵਧੀਕ ਡਿਪਟੀ ਕਮਿਸ਼ਨਰ ਨੂੰ ਰੋਸ ਪੱਤਰ ਦੇਣ ਸਮੇਂ ਡਾ. ਇਕਬਾਲ ਸਿੰਘ ਸਕਰੌਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਦੀ ਰਾਜਧਾਨੀ ਖੋਹ ਲਈ, ਫੇਰ ਪਾਣੀਆਂ ਉੱਤੇ ਡਾਕਾ ਮਾਰਿਆ ਅਤੇ ਹੁਣ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦੇ ਹੱਕ ਖ਼ਤਮ ਕਰਨ ਲਈ ਕੋਝੀ ਹਰਕਤ ਕੀਤੀ ਗਈ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਕਮਲ ਅਨੰਦ ਐਡਵੋਕੇਟ, ਸਤਿੰਦਰ ਸੈਣੀ ਨਗਰ ਕੌਂਸਲਰ, ਮੋਦਨ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਅਮਨ ਅਰੋੜਾ ਨੇ 88 ਕਿਸਾਨਾਂ ਨੂੰ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਲਈ ਮਨਜ਼ੂਰੀ ਪੱਤਰ ਸੌਂਪੇ <br/> ਅਗਲੀ ਖ਼ਬਰ ਗੰਭੀਰਪੁਰ ਵਿਖੇ ਕੱਲ੍ਹ ਕਰਨਗੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।