23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਮਨ ਅਰੋੜਾ ਨੇ 88 ਕਿਸਾਨਾਂ ਨੂੰ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਲਈ ਮਨਜ਼ੂਰੀ ਪੱਤਰ ਸੌਂਪੇ <br/>

ਪਿੰਡ ਢੱਡਰੀਆਂ ਵਿਖੇ ਫ਼ਸਲਾਂ ਦੇ ਖ਼ਰਾਬੇ ਲਈ ਲਈ ਪ੍ਰਭਾਵਿਤ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਸੌਂਪਦੇ ਹੋਏ ਅਮਨ ਅਰੋੜਾ | ਤਸਵੀਰ : ਵਿਨੋਦ <br/> 08-11-2025
ਲੌਂਗੋਵਾਲ, 7 ਨਵੰਬਰ (ਵਿਨੋਦ, ਖੰਨਾ)-ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪਿੰਡ ਢੱਡਰੀਆਂ ਵਿਖੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਲਈ ਮਨਜ਼ੂਰੀ ਪੱਤਰ ਸੌਂਪੇ | ਇਸ ਮੌਕੇ ਉਨ•ਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਇਸ ਅÏਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜੀ ਹੈ | ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ ਸਮੇਤ ਪਿੰਡ ਪੱਤੀ ਭਰਾਜ ਦੇ 4, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ 2, ਪਿੰਡ ਮੰਡੇਰ ਕਲਾਂ 4, ਮੰਡੇਰ ਖ਼ੁਰਦ ਦੇ 3 ਕਿਸਾਨ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 2-2 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ | ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ ਹਨ | ਇਸ ਮੌਕੇ ਐੱਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਇਲਾਕਾ ਆਗੂ ਬਲਵਿੰਦਰ ਸਿੰਘ ਢਿੱਲੋਂ, ਸਰਪੰਚ ਹਰਪ੍ਰੀਤ ਕੌਰ, ਜਗਤਾਰ ਸਿੰਘ ਕੋਟੀਆ, ਸਰਪੰਚ ਜਗਰਾਜ ਸਿੰਘ ਸੰਸਾਰੀ, ਸਰਪੰਚ ਪਿ੍ਤਪਾਲ ਸਿੰਘ ਦਿਆਲਗੜ•, ਮੁਖ਼ਤਿਆਰ ਸਿੰਘ ਦਿਆਲਗੜ•, ਗੁਰਮੀਤ ਸਿੰਘ ਲੱਲੀ, ਮਨਜੀਤ ਸਿੰਘ ਢੱਡਰੀਆਂ, ਬਿੰਦਰ ਸ਼ਰਮਾ, ਲਖਵਿੰਦਰ ਸਿੰਘ ਸੁੱਖ, ਗੁਰਦੀਪ ਸਿੰਘ ਤਕੀਪੁਰ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਬਾਜਵਾ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਿ੍ੰਸੀਪਲ ਡਾ. ਅਮਰ ਸਿੰਘ ਧੀਮਾਨ ਲਿੱਦੜਾਂ ਨਮਿਤ ਪਾਠ ਦਾ ਭੋਗ ਕੱਲ੍ਹ• ਅਗਲੀ ਖ਼ਬਰ ਪਹਿਲਾਂ ਚੰਡੀਗੜ੍ਹ ਖੋਹਿਆ, ਫੇਰ ਪਾਣੀ ਅਤੇ ਹੁਣ ਯੂਨੀਵਰਸਿਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।