ਮਲੇਰਕੋਟਲਾ, 7 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਪੁਲਿਸ ਦੇ ਇੰਸਪੈਕਟਰ ਹਾਕਮ ਸਿੰਘ ਚਹਿਲ ਸਰੌਦ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨਾਂ ਦੇ ਧਰਮ ਪਤਨੀ ਬੀਬੀ ਮਨਦੀਪ ਕੌਰ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਉਹ 55 ਵਰਿਆਂ ਦੇ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਇੰਸਪੈਕਟਰ ਹਾਕਮ ਸਿੰਘ ਚਹਿਲ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਤੋਂ ਮਨਦੀਪ ਕੌਰ ਦੀ ਸਿਹਤ ਨਾਸਾਜ਼ ਚੱਲ ਰਹੀ ਸੀ | ਜਿਸ ਦੇ ਚੱਲਦਿਆਂ ਅੱਜ ਉਨਾਂ ਦਾ ਦਿਹਾਂਤ ਹੋ ਗਿਆ | ਬੀਬੀ ਮਨਦੀਪ ਕੌਰ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 9 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ ਅੰਦਰ ਚਹਿਲ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਵਾਲਿਆਂ 'ਚ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸਾਬਕਾ ਮੰਤਰੀ ਚੌਧਰੀ ਅਬਦੁਲ ਗੱਫਾਰ, ਪਿ੍ੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ, ਜਥੇਦਾਰ ਗੁਰਜੀਵਨ ਸਿੰਘ ਸਰੌਦ ਇੰਚਾਰਜ ਪੰਥਕ ਅਕਾਲੀ ਲਹਿਰ ਹਲਕਾ ਪਾਇਲ, ਕਾਨੂੰਗੋ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਪੀ.ਏ. ਅਭੀਜੋਤ ਸਿੰਘ ਨਾਗਰਾ, ਪੰਚਾਇਤ ਮੈਂਬਰ ਜਸਪਾਲ ਸਿੰਘ ਰੰਗੀ, ਪ੍ਰਧਾਨ ਸੁਖਵਿੰਦਰ ਸਿੰਘ ਰਟੋਲ ਆਦਿ ਸ਼ਾਮਿਲ ਹਨ |