ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪਾਵਰ ਕਾਰਪੋਰੇਸ਼ਨ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਦਵਿੰਦਰ ਸਿੰਘ ਪਸ਼ੌਰ, ਕੁਲਵਿੰਦਰ ਸਿੰਘ ਢਿੱਲੋਂ, ਬਿਕਰਮਜੀਤ ਸਿੰਘ, ਜੀਵਨ ਸਿੰਘ, ਲਖਵਿੰਦਰ ਸਿੰਘ ਗੁਰਬਖਸੀਸ਼ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ, ਭੋਲਾ ਸਿੰਘ ਵਲੋਂ ਇਹ ਐਲਾਨ ਕੀਤਾ ਗਿਆ ਕਿ 11 ਨਵੰਬਰ ਨੂੰ ਸਰਕਲ ਸੰਗਰੂਰ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਵਿਚ ਕੰਮ ਕਰਦੇ ਬਿਜਲੀ ਮੁਲਾਜ਼ਮ ਆਪੋ, ਆਪਣੇ ਦਫ਼ਤਰਾਂ ਵਿਚ ਪੈਨ ਡਾਊਨ ਅਤੇ ਟੂਲ ਡਾਊਨ ਹੜਤਾਲ ਕਰਨਗੇ | ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਏ.ਡੀ.ਸੀ. ਸੰਗਰੂਰ ਨੇ ਬਿਜਲੀ ਮੁਲਾਜ਼ਮਾਂ ਦੇ ਲਗਾਏ ਧਰਨੇ ਦੌਰਾਨ ਇਹ ਭਰੋਸਾ ਦਿੱਤਾ ਸੀ ਕਿ ਬਿਜਲੀ ਮੁਲਾਜ਼ਮ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਡਿਊਟੀਆਂ ਕੱਟ ਦਿੱਤੀਆਂ ਜਾਣਗੀਆਂ ਅਤੇ ਇਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ ਸੀ |