23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਮਾਜ ਸੇਵਾ ਦੇ ਖੇਤਰ ਅੱਗੇ ਕਦਮ ਵਧਾਉਂਦਿਆਂ ਬਿਰਧ ਆਸ਼ਰਮ ਦਾ ਉਦਘਾਟਨ 9 ਨੂੰ

ਅਜੀਤ ਡੈਸਕ 08-11-2025
ਧੂਰੀ, 7 ਨਵੰਬਰ (ਲਖਵੀਰ ਸਿੰਘ ਧਾਂਦਰਾ)-ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਵਲੋਂ ਪ੍ਰਧਾਨ ਸਿੰਘ ਪ੍ਰੀਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਖੇਤਰ ਵਿਚ ਅੱਗੇ ਕਦਮ ਵਧਾਉਂਦੀਆਂ ਧੂਰੀ ਹਲਕੇ ਦੀ ਸੇਵਾ ਲਈ ਪਿੰਡ ਧਾਂਦਰਾ ਵਿਖੇ ਬਿਰਧ ਆਸ਼ਰਮ ਸ਼ੁਰੂ ਕਰਨ ਫੈਸਲਾ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸਰਾ ਵੈੱਲਫੇਅਰ ਫਾਉਂਡੇਸ਼ਨ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਦੱਸਿਆ ਕਿ ਮਿਤੀ 9 ਨਵੰਬਰ ਦਿਨ ਐਤਵਾਰ ਨੂੰ ਬਿਰਧ ਆਸ਼ਰਮ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਸਮੂਹ ਹਲਕਾ ਵਾਸੀਆਂ ਨੂੰ ਬਿਰਧ ਆਸ਼ਰਮ ਦੇ ਉਦਘਾਟਨ ਮੌਕੇ ਪਹੁੰਚਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਹਲਕੇ ਦੇ ਬੇਸਹਾਰਾ ਲੋਕਾਂ ਨੂੰ ਬਿਰਧ ਆਸ਼ਰਮ ਵਿਚ ਲਿਆ ਕੇ ਉਨ੍ਹਾਂ ਦੀ ਸੇਵਾ ਕੀਤੀ ਜਾਵੇਗੀ |

ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਅੰਤਰ ਕਾਲਜ ਸ਼ਤਰੰਜ ਮੁਕਾਬਲਾ <br/> ਅਗਲੀ ਖ਼ਬਰ ਵਾਹ ਨੀ ਸਰਕਾਰੇ, ਤੇਰੇ ਰੰਗ ਨਿਆਰੇ, ਦਰੱਖਤਾਂ ਦੇ ਆਲੇ-ਦੁਆਲੇ ਸੜਕ ਬਣਾ ਕੇ ਕਰਦੀ ਫਿਰਦੀ ਹੈ ਨਿੱਤ ਨਵੇਂ ਕਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।