23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਯਾਦਗਾਰੀ ਹੋ ਨਿੱਬੜਿਆ ਅੰਤਰ ਕਾਲਜ ਸ਼ਤਰੰਜ ਮੁਕਾਬਲਾ <br/>

ਜੇਤੂ ਟੀਮਾਂ ਦਾ ਮੈਡਲ ਪਾ ਕੇ ਸਨਮਾਨ ਕਰਦੇ ਹੋਏ ਕਾਲਜ ਦੇ ਪ੍ਰਬੰਧਕ | ਤਸਵੀਰ : ਅਸ਼ੋਕ ਗਰਗ <br/> 08-11-2025
ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ)-ਵਿੱਦਿਆ ਰਤਨ ਕਾਲਜ ਵਿਖੇ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਲਗਭਗ 85 ਵਿਦਿਆਰਥੀਆਂ ਨੇ ਭਾਗ ਲਿਆ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਲਿਤ ਬੇਦੀ ਵਿਸ਼ੇਸ਼ ਕੋਚ ਦੀ ਦੇਖ ਰੇਖ ਹੇਠ ਇਹ ਮੁਕਾਬਲੇ ਕਰਵਾਏ ਗਏ ਅਤੇ ਮੁੱਖ ਕਾਰਜਕਾਰੀ ਦੀ ਭੂਮਿਕਾ ਸ਼੍ਰੀਮਤੀ ਸ਼ਿਲਪਾ ਗੇਰਾ ਤੇ ਦਿਨੇਸ਼ ਗੇਰਾ ਨੇ ਨਿਭਾਈ | ਲੜਕਿਆਂ ਦੇ ਮੁਕਾਬਲੇ ਵਿਚ ਗੁਰੂ ਨਾਨਕ ਦੇਵ ਕਾਲਜ ਬੁਢਲਾਡਾ ਦੀ ਟੀਮ ਨੇ ਪਹਿਲਾ, ਯੂਨੀਵਰਸਿਟੀ ਕਾਲਜ ਦੀ ਟੀਮ ਨੇ ਦੂਸਰਾ ਅਤੇ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਪਹਿਲਾ, ਸ਼ਿਵਾਲਿਕ ਕਾਲਜ ਦੀ ਟੀਮ ਨੇ ਦੂਸਰਾ ਅਤੇ ਯੂਨੀਵਰਸਿਟੀ ਕੈਂਪਸ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਮੁਕਾਬਲਿਆਂ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁਧਰ ਨੇ ਸ਼ਿਰਕਤ ਕੀਤੀ | ਜੇਤੂ ਟੀਮਾਂ ਅਤੇ ਟੀਮਾਂ ਦੇ ਨਾਲ ਆਏ ਕੋਚਾਂ ਨੂੰ ਕਾਲਜ ਵਲੋਂ ਵਿਸ਼ੇਸ਼ ਤੌਰ 'ਤੇ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਚੇਅਰਮੈਨ ਚੈਰੀ ਗੋਇਲ, ਐਮ.ਡੀ. ਹਿਮਾਂਸ਼ੂ ਗਰਗ ਅਤੇ ਪਿ੍ੰਸੀਪਲ ਡਾ. ਮਨਦੀਪ ਸ਼ਰਮਾ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਡਾ. ਅਮਰ ਸਿੰਘ ਵਲੋਂ ਮੰਡੀਆਂ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਸਮਾਜ ਸੇਵਾ ਦੇ ਖੇਤਰ ਅੱਗੇ ਕਦਮ ਵਧਾਉਂਦਿਆਂ ਬਿਰਧ ਆਸ਼ਰਮ ਦਾ ਉਦਘਾਟਨ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।