ਸੰਗਰੂਰ, 7 ਨਵੰਬਰ (ਅਮਨਦੀਪ ਸਿੰਘ ਬਿੱਟਾ)-ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਕੁੱਲ ਹਿੰਦ ਕਾਂਗਰਸ ਦੇ ਖ਼ਜ਼ਾਨਚੀ, ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਜਿੱਥੇ ਗੁਰਪੁਰਬ ਮੌਕੇ ਗੁਰੂ ਘਰ ਅੱਗੇ ਨਤਮਸਤਕ ਹੋਏ ਉੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਸਰੋਵਰ ਸਫ਼ਾਈ ਦੀ ਸੇਵਾ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਆਪਣੇ ਸਾਥੀਆਂ ਸਮੇਤ ਹਿੱਸਾ ਲਿਆ | ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਸੁਭਾਗਾ ਮੰਨਦੇ ਹਨ ਕਿ ਗੁਰਪੁਰਬ ਮੌਕੇ ਉਨ੍ਹਾਂ ਨੂੰ ਗੁਰੂ ਘਰ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ, ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛਕਣਾ, ਮਨੁੱਖਤਾ ਦਾ ਅਸਲ ਰਾਹ ਦਰਸਾਉਂਦੀਆਂ ਹਨ |