23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਨੇ ਖੇਤਰੀ ਯੁਵਕ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਜੇਤੂ ਵਿਦਿਆਰਥੀ ਆਪਣੇ ਸਟਾਫ਼ ਨਾਲ | ਤਸਵੀਰ: ਦਮਦਮੀ <br/> 08-11-2025
ਮਸਤੂਆਣਾ ਸਾਹਿਬ, 7 ਨਵੰਬਰ (ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਖੇਤਰੀ ਯੁਵਕ ਮੇਲੇ ਦੌਰਾਨ ਵੱਖ-ਵੱਖ 52 ਦੇ ਕਰੀਬ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਹੋਏ ਸਖ਼ਤ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਅਤੇ ਓਵਰਆਲ ਲਿਟਰੇਰੀ ਟਰਾਫ਼ੀ ਤੇ ਕਬਜ਼ਾ ਕਰ ਕੇ ਕਾਲਜ ਦਾ ਨਾਮ ਚਮਕਾਇਆ | ਇਸ ਮੌਕੇ ਸਾਹਿਤਕ ਪ੍ਰਤੀਯੋਗਤਾਵਾਂ ਵਿਚ ਨਵਨੀਤ ਕੌਰ ਨੇ ਕਵਿਤਾ ਪਾਠ ਅਤੇ ਬਹਿਸ ਮੁਕਾਬਲਿਆਂ ਦੋਵੇਂ ਵਿਚ ਪਹਿਲਾ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਮਨਜੋਤ ਕੌਰ ਨੇ ਅਲੋਕੇਸ਼ਨ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਲਵਪ੍ਰੀਤ ਸਿੰਘ, ਮੰਜੋਤ ਕੌਰ ਅਤੇ ਅਮਨਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਫਾਈਨ ਆਰਟਸ ਮੁਕਾਬਲਿਆਂ ਵਿਚ ਪ੍ਰੀਤੀ ਸ਼ਰਮਾ ਨੇ ਗੁੱਡੀਆਂ ਪਟੋਲੇ ਬਣਾਉਣ ਵਿਚ ਤੀਜਾ ਸਥਾਨ, ਸਿਮਰਜੀਤ ਕੌਰ ਨੇ ਮਿੱਟੀ ਦੇ ਖਿਡੌਣੇ ਪਾਉਣ ਵਿਚ ਤੀਜਾ ਸਥਾਨ ਹਾਸਲ ਕੀਤਾ | ਵਨ ਐਕਟ ਪਲੇਅ ਵਿਚ ਬੀਐੱਡ ਕਾਲਜ ਮਸਤੂਆਣਾ ਦੀ ਟੀਮ ਨੇ ਤੀਜਾ ਸਥਾਨ, ਨੁੱਕੜ ਨਾਟਕ ਵਿਚ ਇਸੇ ਕਾਲਜ ਦੀ ਟੀਮ ਨੇ ਵੀ ਤੀਜਾ ਸਥਾਨ, ਅਤੇ ਇੰਸਟਾਲੇਸ਼ਨ ਟੀਮ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਸੁਖਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਮੀ ਇੰਟਰ-ਜ਼ੋਨਲ ਯੂਥ ਫੈਸਟਿਵਲ ਲਈ ਹੋਰ ਵੀ ਉਤਸ਼ਾਹ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਇੰਜੀਨੀਅਰ ਸੁਖਵਿੰਦਰ ਸਿੰਘ ਭੱਠਲ, ਡਾਕਟਰ ਗੁਰਵੀਰ ਸਿੰਘ ਸੋਹੀ ਅਤੇ ਮੈਡਮ ਨਵਰੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਫ਼ਲਤਾਵਾਂ ਲਈ ਵਿਸ਼ੇਸ਼ ਤੌਰ 'ਤੇ ਸ਼ਾਬਾਸ਼ ਦਿੱਤੀ, ਉੱਥੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੂੰ ਵੀ ਵਧਾਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਸਰਕਾਰੀ ਸਕੂਲ ਕਾਤਰੋਂ ਵਿਚ 'ਸਫ਼ਰ-ਏ-ਸ਼ਹਾਦਤ ਸੈਮੀਨਾਰ' ਕਰਵਾਇਆ <br/> ਅਗਲੀ ਖ਼ਬਰ ਭਾਈ ਮਨਦੀਪ ਸਿੰਘ ਤਰਨ ਤਾਰਨ ਤੋਂ ਵੱਡੇ ਫ਼ਰਕ ਨਾਲ ਜੇਤੂ ਰਹਿਣਗੇ-ਐਡਵੋਕੇਟ ਹਰਦੀਪ ਖਟੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।