23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਰਕਾਰੀ ਸਕੂਲ ਕਾਤਰੋਂ ਵਿਚ 'ਸਫ਼ਰ-ਏ-ਸ਼ਹਾਦਤ ਸੈਮੀਨਾਰ' ਕਰਵਾਇਆ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ ਸੈਮੀਨਾਰ' ਮੌਕੇ ਸਮੂਹ ਸਟਾਫ਼ | ਤਸਵੀਰ: ਮੇਘ ਰਾਜ ਜੋਸ਼ੀ <br/> 08-11-2025
ਸ਼ੇਰਪੁਰ, 7 ਨਵੰਬਰ (ਮੇਘ ਰਾਜ ਜੋਸ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ ਸੈਮੀਨਾਰ' ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੌਰਾਨ ਬਹਾਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਨ੍ਹਾਂ ਦੀ ਸ਼ਹੀਦੀ ਅਤੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਗੁਰੂ ਜੀ ਦੇ ਬਲੀਦਾਨ, ਸੱਚਾਈ ਲਈ ਦਿੱਤੇ ਯੋਗਦਾਨ ਅਤੇ ਸਿੱਖ ਮੂਲ ਸਿਧਾਂਤਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਪਿ੍ੰਸੀਪਲ ਅਮਨਦੀਪ ਸਿੰਘ ਪਾਠਕ, ਬਲਜਿੰਦਰ ਸਿੰਘ, ਲੈਕਚਰਾਰ ਜਸਵਿੰਦਰ ਕੌਰ, ਲੈਕਚਰਾਰ ਰਮਿੰਦਰਜੀਤ ਕੌਰ, ਗੁਰਵਿੰਦਰ ਸਿੰਘ ਡੀਪੀਈ , ਰਣਜੀਤ ਕੌਰ, ਕੈਪਟਨ ਜਤਿੰਦਰ ਸਿੰਘ, ਕੁਸ਼ਲਵੀਰ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਕੌਰ, ਰਾਜਿੰਦਰ ਕੌਰ, ਈਨਾ ਗਰਗ, ਗੁਰਜਿੰਦਰ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਨੇ ਖੇਤਰੀ ਯੁਵਕ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।