23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅੰਤਰ ਕਾਲਜ ਸ਼ਤਰੰਜ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 08-11-2025
ਲਹਿਰਾਗਾਗਾ, 7 ਨਵੰਬਰ (ਅਸ਼ੋਕ ਗਰਗ)-ਵਿੱਦਿਆ ਰਤਨ ਕਾਲਜ ਖੋਖਰ ਕਲਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੇ ਦਿਨ 15 ਟੀਮਾਂ ਨੇ ਹਿੱਸਾ ਲਿਆ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਲਿਤ ਬੇਦੀ ਸਪੈਸ਼ਲ ਕੋਚ ਅਤੇ ਮੈਡਮ ਸ਼ਿਲਪਾ ਗੇਰਾ ਅਤੇ ਦਿਨੇਸ਼ ਗੇਰਾ ਦੀ ਮੌਜੂਦਗੀ ਵਿਚ ਪਹਿਲੇ ਦਿਨ ਯੂਨੀਵਰਸਿਟੀ ਕੈਂਪਸ, ਮੁਲਤਾਨੀ ਮਲ ਮੋਦੀ ਕਾਲਜ, ਗੁਰੂ ਨਾਨਕ ਕਾਲਜ ਬੁਢਲਾਡਾ, ਮਾਤਾ ਗੁਜਰੀ ਕਾਲਜ, ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, ਸਰਕਾਰੀ ਕਾਲਜ ਰੋਪੜ, ਸਰਕਾਰੀ ਬਿਕਰਮ ਕਾਲਜ, ਸਰਕਾਰੀ ਸ਼ਿਵਾਲਿਕ ਕਾਲਜ, ਖ਼ਾਲਸਾ ਕਾਲਜ ਪਟਿਆਲਾ, ਮੀਰੀ ਪੀਰੀ ਖ਼ਾਲਸਾ ਕਾਲਜ, ਐੱਸ.ਜੀ.ਟੀ.ਵੀ ਖ਼ਾਲਸਾ ਅਨੰਦਪੁਰ ਸਾਹਿਬ, ਗੁਰੂ ਨਾਨਕ ਦੇਵ ਕਾਲਜ ਬੁਢਲਾਡਾ, ਯੂਨੀਵਰਸਿਟੀ ਕੈਂਪਸ, ਵਿਦਿਆ ਰਤਨ ਕਾਲਜ ਖੋਖਰ ਕਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਸਬ-ਇੰਸਪੈਕਟਰ ਸ਼ਗਨਪ੍ਰੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਕਾਲਜ ਪਿ੍ੰਸੀਪਲ ਡਾ. ਮਨਦੀਪ ਸ਼ਰਮਾ ਨੇ ਯੂਨੀਵਰਸਿਟੀ ਅਥਾਰਿਟੀ ਕੋਚ ਸਾਹਿਬਾਨ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦਾ ਸਵਾਗਤ ਕੀਤਾ | ਕਾਲਜ ਦੇ ਚੇਅਰਮੈਨ ਚੈਰੀ ਗੋਇਲ, ਐਮ.ਡੀ ਹਿਮਾਂਸ਼ੂ ਗਰਗ ਨੇ ਕਿਹਾ ਕਿ ਸਾਡੀ ਸੰਸਥਾ ਆਉਣ ਵਾਲੇ ਸਮੇਂ ਵਿਚ ਵੀ ਵਿਦਿਆਰਥੀਆਂ ਲਈ ਅਜਿਹੇ ਉਪਰਾਲੇ ਸਿਰਜਦੀ ਰਹੇਗੀ | ਇਸ ਮੌਕੇ ਕੋਚ ਗੁਰਮੁਖ ਸਿੰਘ, ਗਗਨਦੀਪ ਕੌਰ, ਡਾ. ਕਿਰਨ, ਬਿਕਰਮਜੀਤ ਸਿੰਘ ਸੰਧੂ, ਜਗਵੰਤ ਸਿੰਘ, ਹਰਸਿਮਰਨ ਕੌਰ, ਲਲਿਤ ਬੇਦੀ, ਨਿਸ਼ਾਂਤ ਗੋਇਲ ਮੌਜੂਦ ਸਨ |

ਪਿਛਲੀ ਖ਼ਬਰ ਥਾਣਾ ਛਾਜਲੀ ਦੇ ਮੁਖੀ ਵਜੋਂ ਜਗਤਾਰ ਸਿੰਘ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਸਰਕਾਰੀ ਸਕੂਲ ਕਾਤਰੋਂ ਵਿਚ 'ਸਫ਼ਰ-ਏ-ਸ਼ਹਾਦਤ ਸੈਮੀਨਾਰ' ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।