ਮਸਤੂਆਣਾ ਸਾਹਿਬ, 7 ਨਵੰਬਰ (ਦਮਦਮੀ)-ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਹਰਚਰਨ ਸਿੰਘ ਬਹਾਦਰਪੁਰ ਦਾ ਅਚਾਨਕ ਦਿਹਾਂਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਸਵਰਗੀ ਹਰਚਰਨ ਸਿੰਘ ਬਹਾਦਰਪੁਰ ਦਾ ਅੰਤਿਮ ਸੰਸਕਾਰ ਧਾਰਮਿਕ ਰਹੁਰੀਤਾਂ ਅਨੁਸਾਰ ਪਿੰਡ ਬਹਾਦਰਪੁਰ ਵਿਖੇ ਕੀਤਾ ਗਿਆ | ਸਵ. ਹਰਚਰਨ ਸਿੰਘ ਬਹਾਦਰਪੁਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੌਜਵਾਨ ਆਗੂ ਅਮਨਵੀਰ ਸਿੰਘ ਚੈਰੀ, ਕੌਂਸਲ ਮੈਂਬਰ ਜਥੇਦਾਰ ਮੇਵਾ ਸਿੰਘ ਉੱਪਲੀ, ਗੁਰਜੰਟ ਸਿੰਘ ਦੁੱਗਾਂ, ਗੁਰਜੰਟ ਸਿੰਘ ਦੀਦਾਰਗੜੀਆ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਦੁਆਰਾ ਅੰਗੀਠਾ ਸਾਹਿਬ ਤੋਂ ਬਾਬਾ ਸੁਰਜੀਤ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਜੀਤ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਮਨਜੀਤ ਸਿੰਘ ਬਾਲੀਆਂ, ਜਸਪਾਲ ਸਿੰਘ ਸਿੱਧੂ, ਜਥੇਦਾਰ ਕੇਵਲ ਸਿੰਘ ਜਲਾਨ, ਗਮਦੂਰ ਸਿੰਘ ਖਹਿਰਾ, ਪਿ੍ੰਸੀਪਲ ਡਾਕਟਰ ਰਜਿੰਦਰ ਸਿੰਘ ਬਾਜਵਾ, ਪ੍ਰਧਾਨ ਬੀਬੀ ਚਰਨਜੀਤ ਕੌਰ ਖਹਿਰਾ ਬਹਾਦਰਪੁਰ, ਹਰਿੰਦਰ ਸਿੰਘ ਕਾਕਾ ਫ਼ਤਿਹਗੜ੍ਹ, ਸਾਬਕਾ ਸਰਪੰਚ ਪਾਲੀ ਸਿੰਘ ਕਮਲ, ਸਰਪੰਚ ਦਲਵੀਰ ਸਿੰਘ ਸਿੱਧੂ, ਪ੍ਰਧਾਨ ਹਰਪਾਲ ਸਿੰਘ ਖਹਿਰਾ, ਜਥੇਦਾਰ ਜਗਰੂਪ ਸਿੰਘ ਲੱਡਾ ਮੈਂਬਰ ਬਲਾਕ ਸੰਮਤੀ, ਮੈਨੇਜਰ ਹਰਬੰਸ ਸਿੰਘ ਅਕੋਈ ਸਾਹਿਬ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ, ਸਤਵਿੰਦਰ ਸਿੰਘ ਸੱਤੀ, ਤੇਜਿੰਦਰ ਸਿੰਘ ਖਹਿਰਾ, ਗੋਬਿੰਦ ਸਿੰਘ ਨਮੋਲ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਪਿ੍ੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਦੀਦਾਰ ਸਿੰਘ ਭੁੱਲਰਹੇੜੀ, ਬਲਵਿੰਦਰ ਸਿੰਘ ਬਹਾਦਰਪੁਰ, ਹਾਕਮ ਸਿੰਘ ਕਿਸ਼ਨਗੜੀਆ ਸਮੇਤ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ |