29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਨੇ ਦਿੱਤਾ ਵਿਸ਼ੇਸ਼ ਸਹਿਯੋਗ-ਡਾ. ਖੁਰਦ

ਅਜੀਤ ਡੈਸਕ 19-11-2025
ਸੰਦੌੜ, 18 ਨਵੰਬਰ (ਜਸਵੀਰ ਸਿੰਘ ਜੱਸੀ)-350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਅਤੇ ਭਾਈ ਦਿਆਲਾ ਜੀ ਭਾਈ ਸਤੀ ਦਾਸ ਜੀ ਭਾਈ ਮਤੀ ਦਾਸ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼ਹੀਦੀ ਨਗਰ ਕੀਰਤਨ ਪੂਰੇ ਭਾਰਤ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਦਾ ਹੋਇਆ ਬੀਤੇ ਦਿਨੀਂ ਜ਼ਿਲ੍ਹਾ ਮਲੇਰਕੋਟਲਾ ਵਿਚ ਆਇਆ, ਸ਼ਹੀਦੀ ਨਗਰ ਕੀਰਤਨ ਦਾ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਿੱਘਾ ਸੁਆਗਤ ਕੀਤਾ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖ਼ੁਰਦ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸੰਗਤਾਂ ਦੇ ਵਿਚ ਬਹੁਤ ਹੀ ਸ਼ਰਧਾ ਭਾਵਨਾ ਦੇਖੀ ਗਈ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸਾਡੇ ਸਿੰਘਾ ਸ਼ਹੀਦਾਂ ਦੀਆਂ ਕੁਰਬਾਨੀਆਂ ਬਹੁਤ ਹੀ ਮਹਾਨ ਹਨ ਜਿਨ੍ਹਾਂ ਨੂੰ ਸੱਜਦਾ ਕਰਨਾ ਹਰ ਸਿੱਖ ਦਾ ਫ਼ਰਜ਼ ਬਣਦਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਇਲਾਕੇ ਦੇ ਸਮੂਹ ਸੰਤ ਮਹਾਂਪੁਰਸ਼, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਇੰਡਸਟਰੀ ਲਿਸਟ, ਸਮੂਹ ਨਗਰ ਪੰਚਾਇਤਾਂ, ਕਲੱਬਾਂ, ਸਭਾ ਸੁਸਾਇਟੀਆਂ ਤੋਂ ਇਲਾਵਾ ਧਾਰਮਿਕ, ਰਾਜਨੀਤਕ ਤੇ ਸਮਾਜਿਕ ਆਗੂਆਂ ਨੇ ਜਿੱਥੇ ਨਗਰ ਕੀਰਤਨ ਦੇ ਵਿਚ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ, ਉੱਥੇ ਹੀ ਸ਼ਹੀਦੀ ਨਗਰ ਕੀਰਤਨ ਦਾ ਹਰ ਜਗ੍ਹਾ ਭਰਵਾਂ ਸਵਾਗਤ ਵੀ ਕੀਤਾ ਅਤੇ ਸੰਗਤਾਂ ਦੀ ਸੇਵਾ ਲੰਗਰ ਦਾ ਬਹੁਤ ਹੀ ਖ਼ਾਸ ਪ੍ਰਬੰਧ ਕੀਤਾ ਗਿਆ |

ਪਿਛਲੀ ਖ਼ਬਰ ਆਸਾਮ ਤੋਂ ਚੱਲੇ ਨਗਰ ਕੀਰਤਨ ਦਾ ਮਲੇਰਕੋਟਲਾ ਪੁੱਜਣ 'ਤੇ ਹਜ਼ਾਰਾਂ ਸੰਗਤਾਂ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਪੁਲਿਸ ਵਲੋਂ ਚਿੱਟੇ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।