29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਆਸਾਮ ਤੋਂ ਚੱਲੇ ਨਗਰ ਕੀਰਤਨ ਦਾ ਮਲੇਰਕੋਟਲਾ ਪੁੱਜਣ 'ਤੇ ਹਜ਼ਾਰਾਂ ਸੰਗਤਾਂ ਵਲੋਂ ਭਰਵਾਂ ਸਵਾਗਤ <br/>

ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਮਲੇਰਕੋਟਲਾ ਪੁੱਜਣ 'ਤੇ ਸਵਾਗਤ ਕਰਦੇ ਵੱਖ-ਵੱਖ ਆਗੂ ਤੇ ਸੰਗਤਾਂ | ਤਸਵੀਰ: ਪਾਰਸ ਜੈਨ <br/> 19-11-2025
ਮਲੇਰਕੋਟਲਾ, 18 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਲੰਘੀ ਰਾਤ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਪੁੱਜਣ 'ਤੇ ਹਜ਼ਾਰਾਂ ਸਿੱਖ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਜਿੱਥੇ ਵੱਖ ਵੱਖ ਧਾਰਮਿਕ, ਸਿਆਸੀ, ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਵਲੋਂ ਉਚੇਚੇ ਪ੍ਰਬੰਧ ਕੀਤੇ ਗਏ ਸਨ ਉੱਥੇ ਗਿਆਨੀ ਅਮਰ ਸਿੰਘ ਦੀ ਅਗਵਾਈ ਹੇਠ ਦਸਮੇਸ਼ ਕੰਬਾਈਨਜ਼ ਸਾਹਮਣੇ ਅਤੇ ਭਾਈ ਜਗਦੀਸ਼ ਸਿੰਘ ਘੰੁਮਣ ਤੇ ਅਮਰਿੰਦਰ ਸਿੰਘ ਮੰਡੀਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਅੱਗੇ ਮੁੱਖ ਸਵਾਗਤੀ ਸਮਾਗਮ ਕੀਤੇ ਗਏ |ਦਸਮੇਸ਼ ਕੰਬਾਈਨਜ ਸਾਹਮਣੇ ਗਿਆਨੀ ਅਮਰ ਸਿੰਘ ਦੇ ਨਾਲ ਦਸਮੇਸ਼ ਗਰੁੱਪ ਦੇ ਕਰਨੈਲ ਸਿੰਘ, ਮੋਹਣ ਸਿੰਘ, ਮੋਹਣ ਸਿੰਘ ਅਤੇ ਹਰਪਾਲ ਸਿੰਘ, ਵਿਧਾਇਕ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ ਤਿੜਕੇ, ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ, ਸਾਬਕਾ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਸ਼ੋ੍ਰਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਸਾਬਕਾ ਮੰਤਰੀ ਚੌਧਰੀ ਅਬਦੱਲ ਗੱਫਾਰ, ਸਾਹਿਬਜ਼ਾਦਾ ਟਰੱਸਟ ਦੇ ਵਾਇਸ ਚੇਅਰਮੈਨ ਅਮਰਿੰਦਰ ਸਿੰਘ ਮੰਡੀਆਂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਭਾਈ ਗੁਰਪ੍ਰੀਤ ਸਿੰਘ ਰਾੜਾ ਸਾਹਿਬ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਐਸ.ਡੀ.ਆਈ.ਸੀ ਦੇ ਚੇਅਰਮੈਨ ਕਿੱਟੀ ਚੋਪੜਾ, ਪ੍ਰਧਾਨ ਨਰਿੰਦਰਪਾਲ ਸਿੰਘ, ਗੁਰਬਚਨ ਸਿੰਘ ਮੋਖਾ ਅਤੇ ਐਡਵੋਕੇਟ ਯਸ਼ਪਾਲ ਗੋਇਲ ਆਦਿ ਸ਼ਖ਼ਸੀਅਤਾਂ ਸਮੇਤ ਸੈਂਕੜੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੀ ਪੁਲਿਸ ਪਾਰਟੀ ਵੱਲੋਂ ਨਗਰ ਕੀਰਤਨ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ | ਗਿਆਨੀ ਅਮਰ ਸਿੰਘ ਵੱਲੋਂ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਨਾਲ ਚੱਲ ਰਹੀਆਂ ਪ੍ਰਬੰਧਕੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਲੇਰਕੋਟਲਾ ਸਾਹਮਣੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਗੁਰਦੁਆਰਾ ਕਮੇਟੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਸਾਹਿਬਜ਼ਾਦਾ ਟਰੱਸਟ ਦੇ ਵਾਇਸ ਚੇਅਰਮੈਨ ਅਮਰਿੰਦਰ ਸਿੰਘ ਮੰਡੀਆਂ, ਸ਼ੋ੍ਰਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਜਸਦੀਪ ਸਿੰਘ ਵੜੈਚ ਕੈਨੇਡਾ, ਕੁਲਵਿੰਦਰ ਸਿੰਘ ਹਿੰਮਤਾਣਾ, ਬਹਾਦਰ ਸਿੰਘ ਭੂਦਨ ਅਤੇ ਗਿਆਨੀ ਅਵਤਾਰ ਸਿੰਘ ਬਧੇਸਾ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਸਵਾਗਤ ਲਈ ਸੈਂਕੜੇ ਸੰਗਤਾਂ ਮੌਜੂਦ ਰਹੀਆਂ | ਨਗਰ ਕੀਰਤਨ ਦੇ ਸਵਾਗਤ ਮੌਕੇ ਸੰਗਤਾਂ ਲਈ ਥਾਂ ਥਾਂ ਲੰਗਰ ਲਗਾਏ ਗਏ | ਇਸ ਤੋਂ ਪਹਿਲਾਂ ਪਿੰਡ ਹਕੀਮਪੁਰ ਖਟੜਾ ਵਿਖੇ ਵੀ ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖਟੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਦੇਸ਼ ਦੇ 24 ਰਾਜਾਂ ਵਿਚੋਂ ਗੁਜ਼ਰਦੇ ਹੋਏ ਇਸੇ ਮਹੀਨੇ ਗੁਰਦੁਆਰਾ ਸੀਸ ਗੰਜ ਸਾਹਿਬ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ |

ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਨੇ ਦਿੱਤਾ ਵਿਸ਼ੇਸ਼ ਸਹਿਯੋਗ-ਡਾ. ਖੁਰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।