28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਤੇ ਝੂਠੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜਦੇ ਹੋਏ ਸਕੂਲ ਅਧਿਆਪਕ ਤੇ ਹੋਰ | ਤਸਵੀਰ: ਅਸ਼ੋਕ ਗਰਗ <br/> 19-11-2025
ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਰਾ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਗਏ, ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਅਧਿਆਪਕਾਂ ਨਾਲ ਗੱਲ ਸਾਂਝੀ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕੇਂਦਰ ਅਤੇ ਰਾਜ ਸਰਕਾਰ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਅਤੇ ਹੱਕੀ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਭੱਜ ਰਹੀ ਹੈ | ਜਿੱਥੇ ਕੇਂਦਰ ਸਰਕਾਰ ਪੂੰਜੀਪਤੀ ਕਾਰਪੋਰੇਟਾਂ ਦੀਆਂ ਦਲਾਲ ਬਣ ਕੇ ਕਦੇ ਐਨ.ਪੀ.ਐਸ, ਕਦੀ ਯੂ.ਪੀ.ਐਸ. ਦਾ ਭਰਮ ਜਾਲ ਪੈਦਾ ਕਰ ਹੈ, ਉੱਥੇ ਇਨਕਲਾਬ ਦੇ ਨਾਂਅ 'ਤੇ ਹੋਂਦ ਵਿਚ ਆਈ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੰਨੀ ਕਤਰਾ ਰਹੀ ਹੈ ਅਤੇ ਇਸ ਸਬੰਧੀ ਅਧੂਰੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਇੱਕੋ-ਇੱਕ ਮੰਗ ਪੁਰਾਣੀ ਪੈਨਸ਼ਨ ਬਹਾਲੀ ਹੈ | ਜਿੰਨਾ ਚਿਰ ਇਹ ਬਹਾਲ ਨਹੀਂ ਕੀਤੀ ਜਾਂਦੀ ਉਨ੍ਹਾਂ ਚਿਰ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੂੰਜੀਵਾਦੀ ਕਾਰਪੋਰੇਟਾਂ ਨੂੰ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ, ਦੂਜੇ ਪਾਸੇ ਮੁਲਾਜ਼ਮ ਜੋ ਸਾਰੀ ਉਮਰ ਸਰਕਾਰੀ ਸੇਵਾ ਨਿਭਾਉਂਦਾ ਹੈ, ਉਸ ਦੀ ਹੱਕੀ ਅਤੇ ਜਾਇਜ਼ ਮੰਗ ਨੂੰ ਵੀ ਗਲਤ ਠਹਿਰਾਇਆ ਜਾ ਰਿਹਾ ਹੈ | ਇਸ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ | ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸਮੇਂ ਹਰਭਗਵਾਨ ਗੁਰਨੇ, ਸਤਵੰਤ ਆਲਮਪੁਰ, ਮੇਘਰਾਜ ਚੋਟੀਆਂ, ਮੈਡਮ ਮਨਜੀਤ, ਮੈਡਮ ਸ਼ੈਲੀ, ਮੈਡਮ ਪਵਨਦੀਪ, ਮੈਡਮ ਸਰਬਜੀਤ ਕੌਰ, ਮੈਡਮ ਜਸ਼ਨ, ਮਾਸਟਰ ਸੋਨੂ, ਸ਼ਿਵ ਕੁਮਾਰ, ਸਤਪਾਲ ਸਿੰਘ, ਜਸਵਿੰਦਰ ਸਿੰਘ, ਤਰਨਦੀਪ ਅਤੇ ਮਨਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ 'ਚ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਹੁਣ ਨਹੀਂ ਹੋਵੇਗੀ ਲੋੜ-ਸੰਜੀਵ ਅਰੋੜਾ <br/> ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਇਸ ਸਾਲ 694 ਥਾਵਾਂ 'ਤੇ ਪਰਾਲੀ ਨੂੰ ਲਗਾਈ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।