28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਨ ਸਰਕਾਰ ਸੂਬੇ ਵਿਚ ਡਿਜੀਟਲ ਕ੍ਰਾਂਤੀ ਲਿਆਉਣ ਲਈ ਵਚਨਬੱਧ-ਡਾ. ਜਵੰਧਾ <br/>

ਅਜੀਤ ਡੈਸਕ 19-11-2025
ਸੰਗਰੂਰ, 18 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਚੇਅਰਮੈਨ, ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਦੀ ਪ੍ਰਸ਼ੰਸਾ ਕੀਤੀ ਅਤੇ ਰਾਜ ਵਿਚ ਤਕਨੀਕੀ ਵਿਕਾਸ ਦੀਆਂ ਭਵਿੱਖੀ ਯੋਜਨਾਵਾਂ 'ਤੇ ਚਾਨਣਾ ਪਾਇਆ | ਡਾ. ਜਵੰਧਾ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿਚ ਡਿਜੀਟਲ ਕ੍ਰਾਂਤੀ ਲਿਆਉਣ ਦਾ ਬੀੜਾ ਚੁੱਕਿਆ ਹੈ | ਸਾਡਾ ਮੁੱਖ ਉਦੇਸ਼ ਤਕਨਾਲੋਜੀ ਨੂੰ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣਾ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ, ਕੁਸ਼ਲ ਅਤੇ ਸਮਾਂਬੱਧ ਢੰਗ ਨਾਲ ਮਿਲ ਸਕਣ | ਉਨ੍ਹਾਂ ਦੱਸਿਆ ਕਿ ਪੰਜਾਬ ਇਨਫੋਟੈਕ, ਸੂਬੇ ਦੇ ਬੁਨਿਆਦੀ ਢਾਂਚੇ ਦੇ ਡਿਜੀਟਲਾਈਜ਼ੇਸ਼ਨ ਲਈ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ | Tਸਰਕਾਰ ਨੇ ਈ-ਗਵਰਨੈਂਸ ਨੂੰ ਹੁਲਾਰਾ ਦੇਣ, ਆਈ.ਟੀ. ਖੇਤਰ ਵਿਚ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕਈ ਨੀਤੀਗਤ ਫ਼ੈਸਲੇ ਲਏ ਹਨ | ਡਾ. ਜਵੰਧਾ, ਜੋ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਵੀ ਹਨ, ਨੇ ਸਿੱਖਿਆ ਅਤੇ ਤਕਨਾਲੋਜੀ ਦੇ ਆਪਸੀ ਸਬੰਧਾਂ 'ਤੇ ਜ਼ੋਰ ਦਿੰਦਿਆਂ ਕਿਹਾ, ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸਾਡੀ ਪ੍ਰਮੁੱਖ ਤਰਜੀਹ ਹੈ | ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਆਧੁਨਿਕ ਤਕਨਾਲੋਜੀਆਂ ਜਿਵੇਂ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਅਤੇ ਡਾਟਾ ਸਾਇੰਸ ਵਿਚ ਨਿਪੁੰਨ ਹੋਣ ਤਾਂ ਜੋ ਉਹ ਵਿਸ਼ਵ ਪੱਧਰ 'ਤੇ ਮੁਕਾਬਲਾ ਕਰ ਸਕਣ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਡਿਜੀਟਲ ਪਾੜੇ ਨੂੰ ਘਟਾਉਣ ਲਈ ਵਚਨਬੱਧ ਹੈ | ਹਰ ਨਾਗਰਿਕ ਤੱਕ ਇੰਟਰਨੈੱਟ ਦੀ ਪਹੁੰਚ ਯਕੀਨੀ ਬਣਾਉਣਾ ਅਤੇ ਡਿਜੀਟਲ ਸੇਵਾਵਾਂ ਨੂੰ ਆਮ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਸਾਡਾ ਮਿਸ਼ਨ ਹੈ |

ਪਿਛਲੀ ਖ਼ਬਰ ਬੱਚਿਆਂ 'ਚ ਨੈਤਿਕਤਾ ਦਾ ਗੁਣ ਭਰ ਗਿਆ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਪ੍ਰਗਟਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।