28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 19-11-2025
ਧੂਰੀ, 18 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ੍ਰੀ ਪੰਚਾਇਤੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਭਾਵ ਨਾਲ ਆਯੋਜਿਤ ਕੀਤਾ ਗਿਆ | ਇਸ ਪਵਿੱਤਰ ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਗੁਰਧਿਆਨ ਸਿੰਘ ਅਤੇ ਕੀਰਤਨੀ ਜੱਥਾ ਭਾਈ ਸੋਹਣ ਸਿੰਘ (ਗੁਰਦੁਆਰਾ ਮੰਜੀ ਸਾਹਿਬ) ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਦੇ ਮਨ ਨਿਹਾਲ ਕੀਤੇ | ਸੰਗਤ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਨੂੰ ਯਾਦ ਕੀਤਾ | ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ, ਬੀਬੀ ਸਿਮਰਤ ਕੌਰ ਖੰਗੂੜਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਸਮੇਤ ਕਈ ਪਤਵੰਤੇ ਵਿਅਕਤੀਆਂ ਨੇ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮਿੰਟੂ ਨਾਗਪਾਲ, ਚੇਅਰਮੈਨ ਸੁਰਿੰਦਰਪਾਲ ਸਿੰਘ ਨੀਟਾ, ਜਨਰਲ ਸਕੱਤਰ ਗੁਰਮੀਤ ਸਿੰਘ ਆਨੰਦ, ਖ਼ਜ਼ਾਨਚੀ ਅਪਿੰਦਰ ਸਿੰਘ ਬੰਟੂ, ਗੁਰਕੰਵਲ ਸਿੰਘਾ ਕੋਹਲੀ ਤੇ ਕਾਕਾ ਧੰਮੀ ਨੇ ਸਮਾਗਮ ਵਿਚ ਪਹੁੰਚੇ ਸਾਰੇ ਸਨਮਾਨਿਤ ਮਹਿਮਾਨਾਂ ਦਾ ਸਨਮਾਨ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤ ਦਾ ਧੰਨਵਾਦ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮਿੰਟੂ ਨਾਗਪਾਲ ਅਤੇ ਚੇਅਰਮੈਨ ਸੁਰਿੰਦਰਪਾਲ ਸਿੰਘ ਨੀਟਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ 19 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਸਜਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁ... ਅਗਲੀ ਖ਼ਬਰ ਟੁੱਟੀਆਂ-ਫੁੱਟੀਆਂ ਚੀਜ਼ਾਂ ਨੂੰ ਉਪਯੋਗੀ ਬਣਾਉਣ ਹਿਤ ਇੱਕ ਰੋਜ਼ਾ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।