28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਵਿਨਾਸ਼ ਰਾਏ ਖੰਨਾ ਨੇ ਜਿੰਦਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਜਿੰਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਵਿਨਾਸ਼ ਖੰਨਾ, ਦਾਮਨ ਬਾਜਵਾ ਤੇ ਹੋਰ | ਤਸਵੀਰ : ਧਾਲੀਵਾਲ <br/> 19-11-2025
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਮੀ ਉਪ ਪ੍ਰਧਾਨ, ਅਵਿਨਾਸ਼ ਰਾਏ ਖੰਨਾ, ਗੁਰਤੇਜ ਸਿੰਘ ਢਿੱਲੋਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਨੇ ਅੱਜ ਸੁਨਾਮ ਵਿਖੇ ਪੁੱਜ ਕੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਦੇ ਦੇਹਾਂਤ 'ਤੇ ਡੂੰਘੇ ਜਿੰਦਲ ਪਰਿਵਾਰ ਨਾਲ ਮਿਲ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ | ਖੰਨਾ ਨੇ ਕਿਹਾ ਕਿ ਵਿਨੋਦ ਗੁਪਤਾ ਦੇ ਸਮਾਜ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦਾ ਨਿਧੜਕ ਸੁਭਾਅ ਪਾਰਟੀ ਵਰਕਰਾਂ ਲਈ ਪ੍ਰੇਰਨਾ ਸਰੋਤ ਰਹੇਗਾ | ਇਸ ਮੌਕੇ ਰਾਕੇਸ਼ ਜਿੰਦਲ, ਦਿਨੇਸ਼ ਜਿੰਦਲ, ਪਿਆਰਾ ਲਾਲ ਸ਼ਰਮਾ, ਦੀਵਾਨ ਗੋਇਲ ਸਤਵੰਤ ਸਿੰਘ ਪੂਨੀਆ, ਜਤਿੰਦਰ ਕਾਲੜਾ, ਅਮਨਦੀਪ ਪੂਨੀਆ, ਲਲਿਤ ਗਰਗ ਐਡਵੋਕੇਟ ਅਤੇ ਸ਼ੰਕਰ ਬਾਂਸਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੰਕਜ ਅਰੋੜਾ ਨੂੰ ਸਪੈਸ਼ਲ ਡੀ.ਜੀ.ਪੀ. ਪੰਜਾਬ ਰਾਏ ਨੇ ਦਿੱਤਾ ਪ੍ਰਸੰਸਾ ਪੱਤਰ ਅਗਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।