20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੰਗਰੂਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਪਾਈਆਂ ਭਾਜੜਾਂ-ਐਸ.ਐਸ.ਪੀ. ਚਾਹਲ <br/>

ਕਾਸੋ ਆਪ੍ਰੇਸ਼ਨ ਤਹਿਤ ਕੀਤੀ ਗਈ ਸਰਚ ਦੀ ਜਾਣਕਾਰੀ ਦਿੰਦੇ ਹੋਏ ਐਸ.ਪੀ. ਨਵਰੀਤ ਸਿੰਘ ਵਿਰਕ ਅਤੇ ਸ਼ੱਕੀ ਵਿਅਕਤੀਆਂ ਨੰੂ ਫੜ ਕੇ ਲਿਜਾਂਦੀ ਹੋਈ ਸੰਗਰੂਰ ਪੁਲਿਸ | ਤਸਵੀਰ: ਮੁਕੇਸ਼ ਕੁਮਾਰ <br/> 20-11-2025
ਸੰਗਰੂਰ, 19 ਨਵੰਬਰ (ਦਮਨਜੀਤ ਸਿੰਘ) - ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਸੰਗਰੂਰ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵਲੋਂ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਚੱਲਦਿਆਂ ਸੁਖਦੇਵ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੰਗਰੂਰ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ - 1 ਸੰਗਰੂਰ ਦੀ ਪੁਲਿਸ ਵਲੋਂ ਲੰਘੇ ਮਹੀਨੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 10 ਮੁਕੱਦਮੇ ਦਰਜ ਰਜਿਸਟਰ ਕਰ ਕੇ 23 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਪਾਸੋਂ 320.42 ਗ੍ਰਾਮ ਚਿੱਟਾ/ਹੈਰੋਇਨ, ਨਸ਼ੀਲੇ ਟੀਕੇ ਅਤੇ 540 ਨਸ਼ੀਲੀਆਂ ਗੋਲੀਆਂ, ਆਬਕਾਰੀ ਐਕਟ ਤਹਿਤ ਵੀ 6 ਕੇਸ ਦਰਜ ਕਰ ਕੇ 7 ਵਿਅਕਤੀਆਂ ਪਾਸੋਂ 175 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਇਨ੍ਹਾਂ ਮੁਕੱਦਮਿਆਂ ਤੋਂ ਇਲਾਵਾ ਹੋਰ ਪਹਿਲੇ ਦਰਜ ਮੁਕੱਦਮਿਆਂ ਵਿਚ ਵੀ 54 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੌਰਾਨ ਨਸ਼ੇ ਦੀ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ਤੋਂ ਨਿਜਾਤ ਦਿਵਾਉਣ ਕਈ 36 ਪੀੜਤਾਂ ਨੂੰ ਦਵਾਈ ਦਿਵਾਈ ਅਤੇ 3 ਦਾਖਲ ਕਰਵਾਏ ਗਏ ਹਨ | ਟਰੈਫ਼ਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 394 ਵਹੀਕਲਾਂ ਦੇ ਟਰੈਫ਼ਿਕ ਚਲਾਨ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 44 ਵਿਅਕਤੀਆਂ ਦੇ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਪਬਲਿਕ ਨੂੰ ਇਨਸਾਫ਼ ਦੇਣ ਦੇ ਮੱਦੇਨਜ਼ਰ ਪਬਲਿਕ ਵਲੋਂ ਦਿੱਤੀਆਂ ਗਈਆਂ 155 ਸ਼ਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਸਮਰੱਥ ਅਥਾਰਿਟੀਜ਼ ਦੇ ਹੁਕਮਾਂ ਦੀ ਪਾਲਨਾ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ ਵਿਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਗਏ | ਜਿਸ ਸਬੰਧੀ ਕਿਸਾਨਾਂ ਅਤੇ ਆਮ ਪਬਲਿਕ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਜਿਸ ਦੇ ਨਤੀਜੇ ਵਜੋਂ ਜ਼ਿਲ੍ਹਾ ਸੰਗਰੂਰ ਅੰਦਰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਸਬੰਧੀ ਬਹੁਤ ਘੱਟ ਘਟਨਾਵਾਂ ਸਾਹਮਣੇ ਆਈਆਂ ਹਨ | ਸ਼ਹਿਰ ਸੰਗਰੂਰ ਅਤੇ ਸਮੁੱਚੇ ਇਲਾਕਾ ਅੰਦਰ ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਸਪੈਸ਼ਲ ਕਾਸੋ ਆਪੇ੍ਰਸ਼ਨ ਤਹਿਤ ਬੱਸ ਸਟੈਂਡ ਰੇਲਵੇ ਸਟੇਸ਼ਨ ਅਤੇ ਜੀਤ ਵਾਲੀਆ ਥਾਵਾਂ ਦੀ ਸ਼ਨਾਖ਼ਤ ਕਰ ਕੇ ਚੈਕਿੰਗ ਕਰਨ ਦੇ ਨਾਲ ਨਾਲ ਪੁਲਿਸ ਵਲੋਂ ਹੋਰ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ, ਅੱਜ ਵੀ ਨਵਰੀਤ ਸਿੰਘ ਵਿਰਕ ਕਪਤਾਨ ਪੁਲਿਸ ਪੀ.ਬੀ.ਆਈ. ਦੀ ਨਿਗਰਾਨੀ ਹੇਠ ਸੁਖਦੇਵ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੰਗਰੂਰ ਵਲੋਂ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਨੂੰ ਨਾਲ ਲੈ ਕੇ ਨਸ਼ਾ ਸਬੰਧੀ ਹਾਟ ਸਪਾਟ ਘੋਸ਼ਿਤ ਕੀਤੇ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਸਪੈਸ਼ਲ ਸਰਚ ਅਪ੍ਰੇਸ਼ਨ ਚਲਾਏ ਗਏ | ਜਿਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ ਪੁੱਛਗਿੱਛ ਜਾਰੀ ਹੈ, ਬਾਅਦ ਪੁੱਛਗਿੱਛ ਸਾਹਮਣੇ ਆਏ ਤੱਥਾਂ ਦੇ ਆਧਾਰ ਪਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਚਾਰ ਅÏਰਤਾਂ ਸਮੇਤ ਛੇ ਬਰੀ ਅਗਲੀ ਖ਼ਬਰ ਹਿੰਦ ਦੀ ਚਾਦਰ ਨਗਰ ਕੀਰਤਨ ਅੱਜ ਪੁੱਜੇਗਾ ਲੌਂਗੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।