20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਚਾਰ ਅÏਰਤਾਂ ਸਮੇਤ ਛੇ ਬਰੀ

ਅਜੀਤ ਡੈਸਕ 20-11-2025
ਸੰਗਰੂਰ, 19 ਨਵੰਬਰ (ਧੀਰਜ ਪਸ਼ੌਰੀਆ) - ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਜੇਪਾਲ ਸਿੰਘ ਅਕੋਈ ਅਤੇ ਹੋਰਨਾਂ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਚਾਰ ਅÏਰਤਾਂ ਸਮੇਤ ਛੇ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 8 ਅਕਤੂਬਰ 2019 ਨੂੰ ਦਰਜ ਮਾਮਲੇ ਮੁਤਾਬਿਕ ਸੋਮਜੀਤ ਸਿੰਘ ਵਾਸੀ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਉਸ ਨੂੰ ਕਿਸ਼ਨ ਬਾਗ਼ ਸੰਗਰੂਰ ਵਿਖੇ ਬੁਲਾ ਕੇ ਕੁੱਝ ਪਿਲਾ ਕੇ ਮੇਰੀ ਗ਼ਲਤ ਵੀਡੀਓ ਬਣਾ ਲਈ ਜਦੋਂ ਕਿ ਮੈਂ ਕੋਈ ਗ਼ਲਤ ਕੰਮ ਨਹੀਂ ਕੀਤਾ, ਮੇਰੀ ਕੁੱਟ ਮਾਰ ਵੀ ਕੀਤੀ ਗਈ, ਅਤੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਗਈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਬਲੈਕਮੇਲ ਕਰਨ ਦੇ ਕਥਿਤ ਦੋਸ਼ਾਂ ਅਧੀਨ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਅਮਨਦੀਪ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਸੁਖਚੈਨ ਸਿੰਘ, ਪਰਵਿੰਦਰ ਕੌਰ, ਅਮਰਜੀਤ ਕੌਰ ਅਤੇ ਸੋਨੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਹੁਣ ਸੁਣਵਾਈ ਮੁਕੰਮਲ ਹੋਣ ਤੇ ਅਮਨਦੀਪ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਸੁਖਚੈਨ ਸਿੰਘ, ਪਰਵਿੰਦਰ ਕੌਰ ਅਤੇ ਅਮਰਜੀਤ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਜਦ ਕੇ ਸੋਨੀਆ ਖ਼ਿਲਾਫ਼ ਮਾਮਲਾ ਦਰਜ ਅਜੇ ਬਾਕੀ ਹੈ |

ਪਿਛਲੀ ਖ਼ਬਰ ਕੈਨੇਡਾ ਪੀ.ਆਰ. ਲੜਕੀ ਨਾਲ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਰੀਬ 24 ਲੱਖ ਠੱਗੇ <br/> ਅਗਲੀ ਖ਼ਬਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਪਾਈਆਂ ਭਾਜੜਾਂ-ਐਸ.ਐਸ.ਪੀ. ਚਾਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।