20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ <br/>

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੰੂ ਲੈ ਕੇ ਕੱਢੀ ਗਈ ਪ੍ਰਭਾਤ ਫੇਰੀ ਦੀ ਇਕ ਝਲਕ | ਤਸਵੀਰ: ਮੁਕੇਸ਼ ਕੁਮਾਰ <br/> 20-11-2025
ਸੰਗਰੂਰ, 19 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਹਿਤ ਵੱਖ-ਵੱਖ ਸਮਾਗਮਾਂ ਦੀਆਂ ਤਿਆਰੀਆਂ ਹੋ ਰਹੀਆਂ ਹਨ | ਇਸੇ ਸਬੰਧ ਵਿਚ 13 ਨਵੰਬਰ ਤੋਂ ਸਵੇਰ ਵੇਲੇ ਦੀਆਂ ਪ੍ਰਭਾਤ ਫੇਰੀਆਂ ਜਾਰੀ ਹਨ | ਬੀਬੀ ਰਵਿੰਦਰ ਕੌਰ ਦੁਲੱਟ ਪ੍ਰਧਾਨ ਅਤੇ ਸ਼ਵਿੰਦਰ ਕੌਰ ਸਕੱਤਰ ਦੀ ਦੇਖ ਰੇਖ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ | ਬੀਬੀ ਸੁਰਿੰਦਰ ਕੌਰ, ਮਨਜੀਤ ਕੌਰ, ਸਿਮਰਤ ਕੌਰ ਰਾਣਾ, ਨਿਸ਼ਾ ਰਾਣੀ, ਮਧੂ ਸ਼ਰਮਾ ਤੋਂ ਇਲਾਵਾ ਸੁਰਿੰਦਰ ਪਾਲ ਸਿੰਘ ਸਿਦਕੀ, ਦਲਵੀਰ ਸਿੰਘ ਬਾਬਾ, ਹਰਵਿੰਦਰ ਸਿੰਘ ਪੱਪੂ, ਗੁਰਕੰਵਲ ਸਿੰਘ, ਸੰਦੀਪ ਸਿੰਘ, ਕਰਤਾਰ ਸਿੰਘ, ਲਾਭ ਸਿੰਘ ਝੱਮਟ ਆਦਿ ਵਲੋਂ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਸ਼ਬਦਾਂ ਦਾ ਗਾਇਨ ਅਤੇ ਗੀਤਾਂ, ਕਵੀਸ਼ਰੀ ਨਾਲ ਅਧਿਆਤਮਿਕ ਮਾਹੌਲ ਸਿਰਜਿਆ ਜਾ ਰਿਹਾ ਹੈ | ਭਾਈ ਹਰਨੇਕ ਸਿੰਘ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਚਾਹ, ਕੌਫ਼ੀ, ਦੁੱਧ, ਬਰੈੱਡ, ਕੁਲਚੇ, ਮਿਠਿਆਈਆਂ ਆਦਿ ਦੇ ਸਟਾਲ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ | ਬੀਬੀ ਸਿਮਰਤ ਕੌਰ ਰਾਣਾ ਪੂਨੀਆ ਵਲੋਂ ਗੁਰੂ ਸਾਹਿਬ ਜੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਜਦੋਂ ਕਿ ਸੁਰਿੰਦਰ ਪਾਲ ਸਿੰਘ ਸਿਦਕੀ ਵਲੋਂ ਸੰਗਤਾਂ ਦਾ ਧੰਨਵਾਦ ਅਤੇ ਬੀਬੀ ਰਾਵਿੰਦਰ ਕੌਰ, ਹਰਬੰਸ ਕੌਰ, ਮਲਕੀਤ ਕੌਰ, ਸ਼ਰਨਜੀਤ ਕੌਰ ਆਦਿ ਵਲੋਂ ਗੁਰੂ ਘਰ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ | ਸ਼ਵਿੰਦਰ ਕੌਰ ਸਕੱਤਰ ਨੇ ਦੱਸਿਆ ਕਿ ਭਾਈ ਜਸਵਿੰਦਰ ਸਿੰਘ (ਮਸਤੂਆਣਾ ਸਾਹਿਬ) ਵਲੋਂ 1 ਨਵੰਬਰ ਤੋਂ 12 ਅੰਮਿ੍ਤ ਵੇਲੇ ਨੌਵੇਂ ਪਾਤਿਸ਼ਾਹ ਦੇ ਸਲੋਕਾਂ ਬਾਰੇ ਕਥਾ ਵਿਚਾਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਭਾਤ ਫੇਰੀਆਂ 21 ਨਵੰਬਰ ਤੱਕ ਜਾਰੀ ਰਹਿਣਗੀਆਂ ਅਤੇ 23 ਨਵੰਬਰ ਨੂੰ ਸਵੇਰੇ 10 ਵਜੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆਂ, ਪੰਜ ਪਿਆਰਿਆਂ ਦੀ ਅਗਵਾਈ ਵਿਚ ਚਾਲੇ ਪਾਵੇਗਾ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਕਵੀਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ 24 ਨਵੰਬਰ ਨੂੰ ਹੋਣਗੇ ਅਤੇ ਇਸੇ ਦਿਨ ਅੰਮਿ੍ਤ ਸੰਚਾਰ ਵੀ ਹੋਵੇਗਾ | ਰਾਤ ਦੇ ਦੀਵਾਨ ਵਿਚ ਪ੍ਰਸਿੱਧ ਪੰਥਕ ਢਾਡੀ ਜਥਾ ਭਾਈ ਸਰੂਪ ਸਿੰਘ ਕੰਡਿਆਣਾ ਵਾਲੇ ਹਾਜ਼ਰੀ ਭਰੇਗਾ | ਸਮਾਗਮਾਂ ਦੇ ਅਖੀਰਲੇ ਦਿਨ 25 ਨਵੰਬਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ |

ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਸਨਮਾਨ <br/> ਅਗਲੀ ਖ਼ਬਰ ਸੁੰਦਰ ਵਿਹਾਰ ਵੈੱਲਫੇਅਰ ਸੁਸਾਇਟੀ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।