20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਗੁਰਦੁਆਰਾ ਸ੍ਰੀ ਝਿੜਾ ਸਾਹਿਬ ਪਾਤਿਸ਼ਾਹੀ ਪਹਿਲੀ, ਛੇਵੀਂ ਤੇ ਨੌਵੀਂ ਵਿਖੇ ਹੋਏ ਨਤਮਸਤਕ <br/>

ਗੁਰਦੁਆਰਾ ਝਿੜ੍ਹਾ ਸਾਹਿਬ ਕਾਂਝਲਾ ਵਿਖੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ: ਦਮਦਮੀ <br/> 20-11-2025
ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ)-ਇੱਥੋਂ ਚਾਰ ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਕਾਂਝਲਾ ਦੇ ਗੁਰਦੁਆਰਾ ਝਿੜ੍ਹਾ ਸਾਹਿਬ ਪਾਤਸ਼ਾਹੀ ਪਹਿਲੀ, ਛੇਵੀਂ ਤੇ ਨੌਵੀਂ ਵਿਖੇ ਅੱਜ ਸੰਗਤ ਦੇ ਰੂਪ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਉਲੀਕੇ ਹਨ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਸਥਾਨਾਂ 'ਤੇ ਧਾਰਮਿਕ ਸਮਾਗਮ, ਹਰੇਕ ਜ਼ਿਲ੍ਹੇ 'ਚ ਗੁਰੂ ਸਾਹਿਬ ਦੇ ਜੀਵਨ ਤੇ ਕੁਰਬਾਨੀ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ, ਵੱਖ-ਵੱਖ ਸਥਾਨਾਂ ਤੋਂ ਚਾਰ ਨਗਰ ਕੀਰਤਨ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੁਦ ਇਨ੍ਹਾਂ ਸਾਰੇ ਸਮਾਰੋਹਾਂ ਦੀ ਤਿਆਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਤੇ ਹਰ ਇਕ ਪ੍ਰੋਗਰਾਮ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਮਰਯਾਦਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ | ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਸ਼ਹੀਦੀ ਦਿਹਾੜੇ ਤਹਿਤ ਗੁਰੂ ਸਾਹਿਬ ਦੀ ਨਿਆਂ, ਸੱਚ ਤੇ ਵਿਆਪਕ ਭਰਾਤਰੀ ਭਾਵਨਾ ਦੀ ਪੇ੍ਰਰਨਾ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਕਲੇਰ ਤੇ ਮੈਨੇਜਰ ਮਲਕੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸੁਖਬੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ |

ਪਿਛਲੀ ਖ਼ਬਰ ਨਿਆਮਤਪੁਰ 'ਚ ਮੁਢਲੇ ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ <br/> ਅਗਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।