20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਿਆਮਤਪੁਰ 'ਚ ਮੁਢਲੇ ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ <br/>

ਮੁੱਢਲੇ ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ ਮੌਕੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾ. ਤਰਨਜੀਤ ਸਿੰਘ ਤੇ ਹਾਜ਼ਰ ਸਰਪੰਚ ਗੁਰਪ੍ਰੀਤ ਸਿੰਘ ਸਮੇਤ ਖਾਦੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ | ਤਸਵੀਰ: ਜਤਿੰਦਰ ਮੰਨਵੀ <br/> 20-11-2025
ਅਮਰਗੜ੍ਹ, 19 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਨਿਆਮਤਪੁਰ 'ਚ ਸ੍ਰੀ ਮਧੂ ਸੂਦਨ ਸਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਸੈਂਟਰ ਵੱਲੋਂ ਸਾਈ ਸਵਸਥ ਵੈਲਨੈਸ ਸੈਂਟਰ ਡਾਇਗਨੋਸਟਿਕ ਐਂਡ ਡਿਸਪੈਂਸਰੀ ਦੇ ਇੱਕ ਆਧੁਨਿਕ ਮੁੱਢਲਾ ਸਿਹਤ ਸੰਭਾਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ | ਸੈਂਟਰ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ, ਜਦਕਿ ਇਸ ਮੌਕੇ ਪੇਂਡੂ ਉਦਯੋਗ ਅਤੇ ਖਾਦੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸੰਸਥਾ ਦੇ ਮੈਨੇਜਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸੈਂਟਰ 'ਚ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਇਲਾਜ, ਨਾਲ ਹੀ ਬਲੱਡ ਪ੍ਰੈਸ਼ਰ, ਸ਼ੂਗਰ ਟੈਸਟ ਅਤੇ ਜ਼ਰੂਰੀ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਨਿਆਮਤਪੁਰ ਤੋਂ ਬਿਨਾਂ ਇਲਾਕੇ 'ਚ ਅੱਠ ਹੋਰ ਸਿਹਤ ਸੈਂਟਰ ਮੱਲੇਵਾਲ, ਪਾਲੀਆ, ਰਾਏਸਲ, ਅਲੀਪੁਰ, ਰਾਏਪੁਰ, ਤੋਗਾਹੇੜੀ ਅਤੇ ਪਹਾੜਪੁਰ ਬਿਹਤਰ ਸਿਹਤ ਸੇਵਾਵਾਂ ਪਹਿਲਾਂ ਤੋਂ ਹੀ ਇਲਾਕਾ ਵਾਸੀਆਂ ਨੂੰ ਪ੍ਰਦਾਨ ਕਰ ਰਹੇ ਹਨ | ਨਿਆਮਤਪੁਰ ਸੈਂਟਰ 'ਚ ਹਫ਼ਤੇ ਵਿਚ ਦੋ ਦਿਨ ਡਾਕਟਰਾਂ ਦੀ ਪੂਰੀ ਟੀਮ ਆ ਕੇ ਮਰੀਜ਼ਾਂ ਦੀ ਜਾਂਚ ਕਰੇਗੀ ਅਤੇ ਮੁਫ਼ਤ ਦਵਾਈਆਂ ਵੰਡੇਗੀ | ਡਾਕਟਰ ਤਰਨਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਚੁੱਕਿਆ | ਫਾਰਮੇਸੀ ਹੈਡ ਦਲਵੀਰ ਸਿੰਘ ਨੇ ਕਿਹਾ ਕਿ ਸੰਸਥਾ ਦਾ ਮਕਸਦ ਹਮੇਸ਼ਾ ਇਹੀ ਰਹਿੰਦਾ ਹੈ ਕਿ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਜ਼ਰੂਰੀ ਦਵਾਈ ਮੁਫ਼ਤ ਉਪਲਬਧ ਕਰਵਾਈ ਜਾਵੇ | ਇਸ ਮੌਕੇ ਜਗਤਾਰ ਸਿੰਘ ਪਮਾ, ਹਰਪਾਲ ਸਿੰਘ ਸਾਬਕਾ ਪ੍ਰਧਾਨ ਕੋਪਰੇਟਿਵ ਸੋਸਾਇਟੀ ਲਾਂਗੜੀਆਂ, ਨਿਰਮਲ ਸਿੰਘ, ਗਗਨਦੀਪ ਸਿੰਘ, ਰਾਮਧਨ ਸਿੰਘ, ਹਰਜੀਤ ਸਿੰਘ, ਜਗਤਵੀਰ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਬਘੇਲ ਸਿੰਘ, ਨਛੱਤਰ ਸਿੰਘ, ਸੁਖਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਬਖਸ਼ੀਵਾਲਾ ਰੋਡ 'ਤੇ ਬਣੇ ਕੂੜੇ ਦੇ ਡੰਪ ਨੂੰ ਲੱਗੀ ਅੱਗ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ-ਕਾ. ਬਖਸ਼ੀਵਾਲਾ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਗੁਰਦੁਆਰਾ ਸ੍ਰੀ ਝਿੜਾ ਸਾਹਿਬ ਪਾਤਿਸ਼ਾਹੀ ਪਹਿਲੀ, ਛੇਵੀਂ ਤੇ ਨੌਵੀਂ ਵਿਖੇ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।