20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਖਸ਼ੀਵਾਲਾ ਰੋਡ 'ਤੇ ਬਣੇ ਕੂੜੇ ਦੇ ਡੰਪ ਨੂੰ ਲੱਗੀ ਅੱਗ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ-ਕਾ. ਬਖਸ਼ੀਵਾਲਾ <br/>

ਅਜੀਤ ਡੈਸਕ 20-11-2025
ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ (ਭੁੱਲਰ, ਧਾਲੀਵਾਲ)-ਸੀ.ਪੀ.ਆਈ. ਦੇ ਸੂਬਾਈ ਆਗੂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਅਤੇ ਸੀ.ਪੀ.ਆਈ. (ਐਮ) ਦੇ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਪ੍ਰੈਸ ਬਿਆਨ ਜਰੀਏ ਕਿਹਾ ਕਿ ਬਖਸ਼ੀਵਾਲਾ ਰੋਡ 'ਤੇ ਬਣੇ ਕੂੜੇ ਦੇ ਮੁੱਖ ਡੰਪ ਵਿਚ ਪਿਛਲੇ ਦੋ ਤਿੰਨ ਦਿਨਾਂ ਤੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਕੂੜੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ | ਜਿਸ ਕਾਰਨ ਜਿੱਥੇ ਨੇੜਲੇ ਲੋਕਾਂ ਦਾ ਰਹਿਣਾ ਦੁੱਭਰ ਹੋਇਆ ਪਿਆ ਹੈ ਉੱਥੇ ਹੀ ਧੂਏਾ ਅਤੇ ਉਸ ਦੀ ਭੈੜੀ ਬਦਬੂ ਕਾਰਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ | ਕਮਿਊਨਿਸਟ ਆਗੂਆਂ ਨੇ ਕਿਹਾ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਇਲਾਕਾ ਨਿਵਾਸੀ ਬੁਖ਼ਾਰ ਅਤੇ ਬੁਖ਼ਾਰ ਤੋਂ ਬਾਅਦ ਹੁੰਦੇ ਜੋੜਾਂ ਦੇ ਦਰਦ ਨਾਲ ਤਰਾਰ ਤਰਾਹ ਕਰ ਰਹੇ ਹਨ | ਜਿਸ ਕਾਰਨ ਸਥਾਨਕ ਲੋਕ ਮਾਨਸਿਕ, ਸਰੀਰਕ ਅਤੇ ਆਰਥਿਕ ਪੱਖੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਕਮਿਊਨਿਸਟ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡੰਪ ਵਿਚ ਲੱਗੀ ਅੱਗ ਤੇ ਕਾਬੂ ਪਾਕੇ, ਕੂੜੇ ਦੇ ਡੰਪ ਤੇ ਸਫ਼ਾਈ ਪ੍ਰਬੰਧਾਂ ਦਾ ਪੁਖ਼ਤਾ ਇੰਤਜ਼ਾਮ ਕੀਤਾ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਡੰਪ ਦੀ ਚਾਰ ਦੀਵਾਰੀ ਅਤੇ ਸੜਕ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਅਤੇ ਛਾਂਦਾਰ ਬੂਟੇ ਲਗਾਉਣ ਦੀ ਵੀ ਮੰਗ ਕੀਤੀ |

ਪਿਛਲੀ ਖ਼ਬਰ ਗੋਲਡਨ ਅਰਥ ਗਲੋਬਲ ਸਕੂਲ ਦਾ ਸਾਲਾਨਾ ਖੇਡ ਦਿਵਸ ਸ਼ਾਨੋ-ਸ਼ੌਕਤ ਨਾਲ ਸਮਾਪਤ <br/> ਅਗਲੀ ਖ਼ਬਰ ਨਿਆਮਤਪੁਰ 'ਚ ਮੁਢਲੇ ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।