ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਨੇ ਸੂਬਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕਾ ਮਲੇਰਕੋਟਲਾ ਤੋਂ ਆਪ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਪਾਰਟੀ ਦੇ ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ, ਫਾਊਾਡਰ ਮੈਂਬਰ ਹਰਜੀਤ ਸਿੰਘ ਕਲਿਆਣ, ਦਲਵੀਰ ਸਿੰਘ ਕਲਿਆਣ, ਜੁਗਰਾਜ ਸਿੰਘ ਫੌਜੇਵਾਲ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ, ਸਰਪੰਚ ਜਗਮੋਹਨ ਸਿੰਘ ਫੌਜੇਵਾਲ, ਗੁਰਵੀਰ ਸਿੰਘ ਗੁਆਰਾ, ਡਾ. ਨਰਪਿੰਦਰ ਸਿੰਘ, ਅਰਸ ਹੰਝਰਾ, ਹੈਨਰੀ ਰਾਹੀ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਸ੍ਰੀ ਬਲਤੇਜ ਪੰਨੂ ਦੇ ਪਾਰਟੀ ਪ੍ਰਤੀ ਕੀਤੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ |