08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਤਿੰਨ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਨਹੀਂ ਹੋਈ ਬਹਾਲ, ਮੁਲਾਜ਼ਮਾਂ ਵਿਚ ਰੋਸ <br/>

ਅਜੀਤ ਡੈਸਕ 21-11-2025
ਸੰਗਰੂਰ, 20 ਨਵੰਬਰ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਵੱਡੇ ਦਾਅਵਿਆਂ ਨਾਲ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਿੰਨ ਸਾਲ ਬੀਤਣ ਦੇ ਬਾਅਦ ਵੀ ਹਵਾ ਵਿਚ ਲਟਕ ਰਿਹਾ ਹੈ | ਸੂਬਾ ਸਰਕਾਰ ਆਪਣੇ ਹੀ ਜਾਰੀ ਕੀਤੇ ਪੱਤਰ ਨੂੰ ਲਾਗੂ ਕਰਨ ਵਿਚ ਨਕਾਮ ਸਾਬਤ ਹੋਈ ਹੈ | ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਨੋਟੀਫ਼ਿਕੇਸ਼ਨ ਨੂੰ ਤੀਜੇ ਸਾਲ ਵੀ ਅਮਲ ਵਿਚ ਨਾ ਲਿਆਂਦੇ ਜਾਣ ਦੀ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ | ਫ਼ਰੰਟ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਵਲੋਂ ਨੀਤੀਗਤ ਪਹਿਲਕਦਮੀ ਲੈ ਕੇ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਲੋੜੀਂਦਾ ਵਿਧੀ ਵਿਧਾਨ (ਐੱਸ.ਓ.ਪੀ) ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਫ਼ੌਰੀ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ | ਫ਼ਰੰਟ ਦੇ ਜੌਨ ਤੇ ਜ਼ਿਲ੍ਹਾ ਆਗੂ ਦਲਜੀਤ ਸਫੀਪੁਰ ਨੇ ਕਿਹਾ ਕਿ ਸੂਬੇ ਦੇ ਦੋ ਲੱਖ ਤੋਂ ਵੱਧ ਐਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਨ ਕਰਨ ਤੋਂ ਇਨਕਾਰੀ ਹੋਈ ਆਪ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਨਾ ਹੋਣ ਪਿੱਛੇ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰੀ ਮੋਦੀ ਸਰਕਾਰ ਦੋਵੇਂ ਜ਼ਿੰਮੇਵਾਰ ਹਨ | ਪੀ.ਪੀ.ਪੀ..ਐਫ ਦੇ ਜ਼ਿਲ੍ਹਾ ਕੋਕਨਵੀਨਰ ਮਨਜੀਤ ਸਿੰਘ ਤੇ ਖ਼ੁਸ਼ਦੀਪ ਸਿੰਘ ਲਹਿਰਾ ਵਲੋਂ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਕੇਂਦਰ ਸਰਕਾਰ ਖ਼ਿਲਾਫ਼ ਡਟਵਾਂ ਸਟੈਂਡ ਲੈ ਕੇ ਐਨ.ਪੀ.ਐੱਸ ਜਮਾਂ ਰਾਸ਼ੀ ਤੇ ਰਾਜ ਸਰਕਾਰ ਦਾ ਦਾਅਵਾ ਕਰਨ ਅਤੇ ਐਨ.ਪੀ.ਐੱਸ. ਕਟੌਤੀ ਬੰਦ ਕਰ ਕੇ ਫ਼ੌਰੀ ਜੀ.ਪੀ.ਐਫ. ਖਾਤੇ ਖੋਲ੍ਹਣ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ਸ਼ੀਲ ਧਿਰਾਂ ਨੂੰ ਨਾਲ ਲੈ ਕੇ ਸੰਘਰਸ਼ ਹੋਰ ਵਿਆਪਕ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਪ੍ਰਦੀਪ ਨੀਟੂ, ਗੁਰਛੇਬਰ ਸਿੰਘ ਗੁਰਸੇਵ ਸਿੰਘ ਵੀਰਪਾਲ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਛਾਜਲਾ ਵਾਸੀਆਂ ਦਾ ਜਿਊਣਾ ਮੁਹਾਲ ਮੱਖੀਆਂ ਦੀ ਭਰਮਾਰ, ਦੂਸ਼ਿਤ ਪਾਣੀ ਅਤੇ ਖ਼ੰੂਖ਼ਾਰ ਕੁੱਤਿਆਂ ਦੀ ਦਹਿਸ਼ਤ <br/> ਅਗਲੀ ਖ਼ਬਰ ਕਨਵੈੱਨਸ਼ਨ ਤੇ ਮੁਜ਼ਾਹਰਾ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।