08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਈ ਗੁਰਜੰਟ ਸਿੰਘ ਗ੍ਰੰਥੀ ਦਾ ਸਨਮਾਨ <br/>

ਅਜੀਤ ਡੈਸਕ 21-11-2025
ਮੂਨਕ, 20 ਨਵੰਬਰ (ਪ੍ਰਵੀਨ ਮਦਾਨ)-ਸਥਾਨਕ ਸ਼ਹਿਰ ਦੇ ਨਜ਼ਦੀਕੀ ਪਿੰਡ ਭਾਠੂਆਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਸੰਗਰਾਂਦ ਦਾ ਦਿਹਾੜਾ ਨਗਰ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ, ਜਿਸ ਵਿਚ ਪਿੰਡ ਦੀਆਂ ਸੰਗਤਾਂ ਤੋਂ ਇਲਾਵਾ ਆਸ-ਪਾਸ ਪਿੰਡਾਂ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਰਾਂਮਾਹ ਪਾਠ ਦੇ ਭੋਗ ਪਾਉਣ ਤੋਂ ਬਾਅਦ ਬਾਬਾ ਜਸਵੀਰ ਸਿੰਘ ਖੂਡੀਆਂ ਵਲੋਂ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ | ਇਸ ਤੋਂ ਉਪਰੰਤ ਸਮੂਹ ਨਗਰ ਨਿਵਾਸੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਚ ਪੂਰੇ 17 ਸਾਲਾਂ ਤੋਂ ਸੇਵਾ ਨਿਭਾ ਰਹੇ ਗ੍ਰੰਥੀ ਭਾਈ ਗੁਰਜੰਟ ਸਿੰਘ ਰੋੜੇਵਾਲਾ ਨੂੰ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪਹੁੰਚਿਆ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗ੍ਰੰਥੀ ਸਿੰਘ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸੰਸਾ ਵੀ ਕੀਤੀ ਗਈ | ਇਸ ਦੌਰਾਨ ਗ੍ਰੰਥੀ ਸਿੰਘ ਨੇ ਕਿਹਾ ਮੈਨੂੰ ਪਿੰਡ ਵਾਲਿਆਂ ਨੇ ਕਾਫ਼ੀ ਮਾਨ ਸਨਮਾਨ ਦਿੱਤਾ ਹੈ | ਪਿੰਡ ਵਾਲੇ ਸ਼ੁਰੂ ਤੋਂ ਹੀ ਸਨਮਾਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮੈਨੂੰ ਗੁਰਦੁਆਰਾ ਸਾਹਿਬ 'ਚ ਪਾਠ ਕਰਦੇ ਕਰੀਬ 17 ਸਾਲ ਹੋ ਗਏ ਹਨ | ਜਿਸ ਕਾਰਨ ਮੇਰਾ ਪਿੰਡ ਦੀਆਂ ਸੰਗਤਾਂ ਨਾਲ ਪਿਆਰ ਬਣਿਆ ਹੋਇਆ ਹੈ | ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਗੁਰਮੇਲ ਸਿੰਘ, ਰਘਬੀਰ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ, ਰੂਪ ਸਿੰਘ, ਭਰਭੂਰ ਸਿੰਘ, ਜਗਜੀਤ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਗਟ ਸਿੰਘ, ਲੀਲਾ ਸਿੰਘ, ਮਿੱਠੂ ਸਿੰਘ, ਸਤਪਾਲ ਸਿੰਘ ਪੰਚ, ਰਾਜੂ ਪੰਚ, ਹਰਦੀਪ ਪੰਚ ਤੋਂ ਇਲਾਵਾ ਵੱਡੀ ਗਿਣਤੀ ਸਮੂਹ ਪਿੰਡ ਵਾਸੀਆਂ ਮੌਜੂਦ ਸਨ |

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਲਾਗੂ ਕਰਨ ਅਤੇ ਪਰਾਲੀ ਸਾੜਨ ਦੇ ਦਰਜ ਮੁਕੱਦਮਿਆਂ ਨੂੰ ਲੈ ਕੇ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾਣਗ... ਅਗਲੀ ਖ਼ਬਰ ਛਾਜਲਾ ਵਾਸੀਆਂ ਦਾ ਜਿਊਣਾ ਮੁਹਾਲ ਮੱਖੀਆਂ ਦੀ ਭਰਮਾਰ, ਦੂਸ਼ਿਤ ਪਾਣੀ ਅਤੇ ਖ਼ੰੂਖ਼ਾਰ ਕੁੱਤਿਆਂ ਦੀ ਦਹਿਸ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।