08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹੈਰੋਇਨ ਸਮੇਤ ਅÏਰਤ ਤੇ ਨੌਜਵਾਨ ਪੁਲਿਸ ਅੜਿੱਕੇ <br/>

ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰ: ਧਾਲੀਵਾਲ <br/> 21-11-2025
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਇੱਕ ਅÏਰਤ ਅਤੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ੈਲ ਪੋਸਟ ਸਿਟੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਵੰਧਾ ਰੋਡ 'ਤੇ ਸੂਏ ਦੇ ਪੁਲ ਨੇੜਿਉਂ ਸ਼ੱਕ ਦੇ ਆਧਾਰ ਇੱਕ ਅÏਰਤ ਅਤੇ ਨੌਜਵਾਨ ਹਿਰਾਸਤ ਵਿਚ ਲਏ ਗਏ | ਜਿਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ | ਇਸ ਦੌਰਾਨ ਅÏਰਤ ਦੀ ਪਛਾਣ ਪਾਲੋ ਅਤੇ ਨੌਜਵਾਨ ਦੀ ਪਛਾਣ ਸੋਨੂੰ ਕੁਮਾਰ ਉਰਫ਼ ਸੋਨੂੰ ਵਾਸੀਆਨ ਸੁਨਾਮ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ ਲਾਗੂ ਕਰਨ ਅਤੇ ਪਰਾਲੀ ਸਾੜਨ ਦੇ ਦਰਜ ਮੁਕੱਦਮਿਆਂ ਨੂੰ ਲੈ ਕੇ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾਣਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।