ਮਲੇਰਕੋਟਲਾ, 20 ਨਵੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਲੇਰਕੋਟਲਾ ਵਿਚ 'ਹਿੰਦ ਦੀ ਚਾਦਰ' ਨਾਮਕ ਵਿਸ਼ਾਲ ਰੋਸ਼ਨੀ-ਆਵਾਜ਼ (ਲਾਈਟ ਐਂਡ ਸਾਊਾਡ) ਸ਼ੋਅ ਦਾ ਆਯੋਜਨ ਕੀਤਾ ਗਿਆ | ਸ਼ੋਅ ਨੇ ਸੰਗਤ ਨੂੰ ਰੂਹਾਨੀ ਚਾਨਣ ਨਾਲ ਭਰਦਿਆਂ ਇੱਕ ਅਲੌਕਿਕ ਅਤੇ ਭਾਵੁਕ ਅਨੁਭਵ ਕਰਵਾਇਆ | 'ਧੰਨ ਗੁਰੂ ਤੇਗ ਬਹਾਦਰ ਜੀ' ਦੇ ਜੈਕਾਰਿਆਂ ਨਾਲ ਅਸਮਾਨ ਗੂੰਜਾ ਦਿੱਤਾ | ਸ਼ੋਅ ਵਿਚ ਦਰਸਾਇਆ ਗਿਆ ਕਿ ਧਰਮ, ਮਨੁੱਖੀ ਅਧਿਕਾਰਾਂ ਅਤੇ ਸੱਚ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਆਪਣੇ ਪਿਆਰੇ ਸਿੱਖਾਂ-ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਜੋ ਅਦੁੱਤੀ ਸ਼ਹਾਦਤ ਦਿੱਤੀ, ਉਹ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ | ਸ਼ੋਅ 'ਚ Tਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿ ਸਾਕਾU ਦੀ ਮਹਾਨ ਪਰੰਪਰਾ ਨੂੰ ਡਿਜੀਟਲ ਤਕਨਾਲੋਜੀ ਰਾਹੀਂ ਬਹੁਤ ਹੀ ਸੁੰਦਰਤਾ ਨਾਲ ਪੇਸ਼ ਕੀਤਾ ਗਿਆ | ਢਾਡੀ ਜਥੇ ਹਰਮਿੰਦਰ ਸਿੰਘ ਵੱਲੋਂ ਵਾਰਾਂ ਦੇ ਗਾਇਨ ਨੇ ਇਸ ਪਵਿੱਤਰ ਰੂਹਾਨੀ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ | ਸਮਾਗਮ ਵਿਚ ਹਾਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸਦੀਵੀ ਵਿਰਾਸਤ ਨੂੰ ਚਰਮ ਸਤਿਕਾਰ ਨਾਲ ਯਾਦ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਲਾਈਟ ਐਂਡ ਸਾਊਾਡ ਸ਼ੋਅ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਬਲੀਦਾਨ 'ਤੇ ਚਾਨਣਾ ਪਾਉਣ ਲਈ ਖ਼ਾਸ ਤੌਰ 'ਤੇ ਤਿਆਰ ਕੀਤਾ ਗਿਆ ਹੈ, ਤਾਂ ਜੋ ਨੌਜਵਾਨ ਪੀੜ੍ਹੀ ਇਸ ਨਾਲ ਗਹਿਰਾਈ ਨਾਲ ਜੁੜ ਸਕੇ | ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਸੇ ਇਕ ਧਰਮ ਲਈ ਨਹੀਂ, ਬਲਕਿ ਸਮੂਹ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਸੀ | ਉਨ੍ਹਾਂ ਕਿਹਾ, ਏਹ ਸਿਰਫ਼ ਇੱਕ ਸ਼ਰਧਾਂਜਲੀ ਨਹੀਂ, ਸਗੋਂ ਅਧਿਆਤਮਿਕ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਪਵਿੱਤਰ ਸਮਰਪਣ ਦੀ ਚਮਕ ਹਰ ਪ੍ਰਬੰਧ ਵਿਚੋਂ ਝਲਕਾਈਏ | ਉਨ੍ਹਾਂ ਸੰਗਤ ਨੂੰ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਸ਼ਵ ਪੱਧਰੀ ਹੋਣਗੇ | ਉਨ੍ਹਾਂ ਹੋਰ ਦੱਸਿਆ ਕਿ 22 ਨਵੰਬਰ ਨੂੰ ਸ੍ਰੀਨਗਰ, ਗੁਰਦਾਸਪੁਰ, ਫ਼ਰੀਦਕੋਟ ਤੇ ਤਲਵੰਡੀ ਸਾਬੋਂ ਤੋਂ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ |