08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕੇਂਦਰ ਸਰਕਾਰ ਸੂਬੇ ਦੇ ਬੁਨਿਆਦੀ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਅਮਨਦੀਪ ਕੌਰ ਖੰਗੂੜਾ

ਅਜੀਤ ਡੈਸਕ 21-11-2025
ਮਲੇਰਕੋਟਲਾ, 20 ਨਵੰਬਰ (ਮਨਜਿੰਦਰ ਸਿੰਘ ਸਰੌਦ)-ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਤੁਰੰਤ ਹੱਲ ਕਰ ਕੇ ਪੰਜਾਬ ਦੇ ਲੋਕਾਂ ਦੇ ਬੁਨਿਆਦੀ ਹੱਕਾਂ ਨੂੰ ਉਨ੍ਹਾਂ ਤੋਂ ਵਾਂਝੇ ਕਰਨ ਦੀ ਕਵਾਇਦ ਨੂੰ ਬੰਦ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚ ਕੇਂਦਰ ਸਰਕਾਰ ਵਲੋਂ ਜਿਸ ਤਰ੍ਹਾਂ ਸਾਜ਼ਿਸ਼ ਕਰ ਕੇ ਵਿੱਦਿਅਕ ਅਦਾਰਿਆਂ 'ਚ ਰਾਜਸੀ ਦਖ਼ਲ ਅੰਦਾਜ਼ੀ ਦਾ ਰਾਹ ਖੋਲਿ੍ਹਆ ਜਾ ਰਿਹਾ ਹੈ ਅਤੇ ਨਾਲ ਹੀ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਕਬਜ਼ੇ 'ਚ ਲੈਣ ਲਈ ਪੰਜਾਬ ਦੇ ਅਧਿਕਾਰ ਖੋਹ ਕੇ ਸੰਘੀ ਢਾਂਚੇ ਦੀ ਉਲੰਘਣਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਾਡੀ ਹੈ ਅਤੇ ਸਾਡੀ ਹੀ ਰਹੇਗੀ | ਬੀਬਾ ਅਮਨਦੀਪ ਕੌਰ ਖੰਗੂੜਾ ਨੇ ਆਖਿਆ ਕਿ ਪੰਜਾਬ ਨੇ ਸੂਬੇ ਦੀ ਕਿਸਾਨੀ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਦੀ ਲੜਾਈ ਲੜੀ ਹੈ | ਪਿਛਲੇ ਸਮੇਂ ਜਦ ਵੀ ਦੇਸ਼ ਨੂੰ ਲੋੜ ਪਈ, ਪੰਜਾਬੀ ਸਭ ਤੋਂ ਅੱਗੇ ਹੋ ਕੇ ਦੇਸ਼ ਦੇ ਹਿਤਾਂ ਦੇ ਲਈ ਮੈਦਾਨ ਵਿਚ ਨਿਤਰੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) 23 ਨੂੰ ਗੁਰਦੁਆਰਾ ਸਾਹਿਬ ਜ਼ਫ਼ਰਨਾਮਾ ਦੀਨਾ ਕਾਂਗੜ ਵਿਖੇ ਸ਼ਹਾਦਤ ਦਿਹਾੜਾ ਮਨਾਏਗਾ-ਮਾਸਟਰ ਨਾ... ਅਗਲੀ ਖ਼ਬਰ ਮਲੇਰਕੋਟਲਾ ਵਿਖੇ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।