08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ <br/>

ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਬੀਰ ਸਿੰਘ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕਰਦੇ ਹੋਏ | ਤਸਵੀਰ: ਭੁੱਲਰ <br/> 21-11-2025
ਧੂਰੀ, ਮਸਤੂਆਣਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਭੁੱਲਰ, ਸਤਨਾਮ ਸਿੰਘ ਦਮਦਮੀ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਦੀ ਲੜੀ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਕਾਂਝਲਾ ਤੋਂ ਬੁਗਰਾ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਕਰਵਾਈ ਗਈ | ਇਸ ਮੌਕੇ ਸੁਖਵੀਰ ਸਿੰਘ ਨੇ ਦੱਸਿਆ ਕਿ 2.40 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ 5.80 ਕਿੱਲੋਮੀਟਰ ਸੜਕ ਬਣਨ ਨਾਲ ਕਾਂਝਲਾ ਤੇ ਬੁਗਰਾ, ਪੁੰਨਾਵਾਲ, ਹਸਨਪੁਰ ਤੇ ਹਥਨ ਸਮੇਤ ਹੋਰਨਾਂ ਨੇੜਲੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ | ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਨੂੰ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸੜਕ ਦੇ ਨਿਰਮਾਣ ਦੇ ਕੰਮ ਨੂੰ ਸਮਾਂਬੱਧ ਕਰਨ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਕਾਸ ਪ੍ਰੋਜੈਕਟਾਂ ਵਿਚ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਧੂਰੀ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੋਜ਼ਾਨਾ ਪ੍ਰਗਤੀ ਰਿਪੋਰਟ ਲਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਧੂਰੀ ਹਲਕੇ ਵਿਚ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੋੜ, ਪੰਜਾਬ ਮੰਡੀ ਬੋਰਡ ਦੇ ਜੇਈ ਪੰਕਜ, ਰਣਜੋਧ ਸਿੰਘ, ਨਪਿੰਦਰ ਸਿੰਘ, ਜਸਪਾਲ ਸਿੰਘ ਨੰਬਰਦਾਰ, ਕੁਲਦੀਪ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਦਰਬਾਰਾ ਸਿੰਘ ਨੰਬਰਦਾਰ, ਜੇਪੀ ਕਾਂਝਲਾ, ਮਿੱਠੂ ਸਿੰਘ, ਪਰਗਟ ਸਿੰਘ, ਬਖ਼ਸ਼ੀਸ਼ ਸਿੰਘ, ਜਗਤਾਰ ਸਿੰਘ, ਰਿੰਪਾ ਸਿੰਘ, ਹਰਜਿੰਦਰ ਸਿੰਘ, ਬਾਬਾ ਪਾਲਾ ਸਿੰਘ, ਬਾਬਾ ਗਿਆਨਾ ਨੰਦ, ਦਰਸ਼ਨ ਸਿੰਘ ਪ੍ਰਧਾਨ, ਕਾਲਾ ਸਿੰਘ ਮੈਂਬਰ, ਰੂਸੀ ਕਾਂਝਲਾ, ਸਮੂਹ ਸੋਸਾਇਟੀ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ 28 ਤੇ 29 ਨਵੰਬਰ ਨੂੰ ਵਿਰਾਸਤ-ਏ-ਸਭਾ ਦੌਰਾਨ ਸਰੌਦ ਵਿਖੇ ਲੱਗੇਗਾ ਵਿਸ਼ਾਲ ਕਵੀਸ਼ਰੀ ਮੇਲਾ <br/> ਅਗਲੀ ਖ਼ਬਰ ਦਸਤਾਰ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।