ਧੂਰੀ, 20 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਪੰਚਾਇਤੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਗੁਰੂ ਘਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਗੁਰੂ ਘਰ ਤੋਂ ਸ਼ੁਰੂ ਹੋ ਕੇ ਮਾਲ ਗੁਦਾਮ ਰੋਡ, ਰੇਲਵੇ ਰੋਡ, ਸਦਰ ਬਾਜ਼ਾਰ, ਮੇਨ ਫਾਟਕ, ਸ਼ੂਗਰ ਮਿੱਲ ਗੇਟ, ਗੁਰਦੁਆਰਾ ਸੁੱਖਾ ਸਿੰਘ, ਬੱਸ ਸਟੈਂਡ ਰੋਡ, ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਨਾਨਕਪੁਰਾ ਸਾਹਿਬ, ਭਲਵਾਨ ਵਾਲਾ ਅੱਡਾ ਤੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਵਿਖੇ ਸਮਾਪਤ ਹੋਇਆ | ਰਸਤੇ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ | ਰਸਤੇ ਵਿਚ ਗੱਤਕਾ ਪਾਰਟੀਆਂ ਨੇ ਆਪਣੇ ਕਰਤੱਬ ਦੇ ਜੌਹਰ ਦਿਖਾਏ | ਨਗਰ ਕੀਰਤਨ ਵਿਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ, ਸੂਬੀ, ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ, ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ, ਕੌਂਸਲਰ ਰਾਜੀਵ ਚੌਧਰੀ, ਧੂਰੀ ਵਿਕਾਸ ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਤੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਬਾਂਸਲ, ਸਮਾਜ ਸੇਵੀ ਸੁਰੇਸ਼ ਬਾਂਸਲ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਭਾਈ ਰਵਿੰਦਰ ਸਿੰਘ ਕੋਹਲੀ, ਸੁਖਮਨੀ ਸੇਵਾ ਸੋਸਾਇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਸਿੰਧੀ ਆਦਿ ਨੇ ਵੀ ਸ਼ਮੂਲੀਅਤ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਧਾਨ ਪਰਮਿੰਦਰ ਸਿੰਘ ਮਿੰਟੂ ਨਾਗਪਾਲ, ਚੇਅਰਮੈਨ ਸੁਰਿੰਦਰਪਾਲ ਸਿੰਘ ਨੀਟਾ, ਜਨਰਲ ਸਕੱਤਰ ਗੁਰਮੀਤ ਸਿੰਘ ਆਨੰਦ, ਗੁਰਕੰਵਲ ਸਿੰਘ ਕੋਹਲੀ, ਅਪਿੰਦਰ ਸਿੰਘ ਸੋਢੀ ਰਾਜਵੀਰ ਜਵੰਧਾ, ਤੇ ਕਾਕਾ ਧੰਮੀ ਨੇ ਸੰਗਤਾਂ ਦਾ ਧੰਨਵਾਦ ਵੀ ਕੀਤਾ |