ਸੰਗਰੂਰ, 20 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਾਲ ਵੀ ਸਰਬੱਤ ਦੇ ਭਲੇ, ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਧਾਰਮਿਕ ਸਮਾਗਮ ਦਾ ਆਯੋਜਨ 29 ਨਵੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 09:00 ਤੋਂ 12:00 ਵਜੇ ਤੱਕ ਮਾਤਾ ਸ੍ਰੀ ਮਨਸਾ ਦੇਵੀ ਮੰਦਿਰ, ਨਾਭਾ ਗੇਟ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਦਿਵਿਆ ਜੋਤੀ ਜਾਗਰਣ ਸੰਸਥਾਨ ਸੁਨਾਮ ਬਰਾਂਚ ਵਲੋਂ ਸ੍ਰੀ ਸੁੰਦਰ ਕਾਂਡ ਦੇ ਸੰਗੀਤਮਈ ਅਤੇ ਵਿਆਖਿਆ ਸਮੇਤ ਪਾਠ ਕੀਤੇ ਜਾਣਗੇ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਾਰਮਿਕ ਸਮਾਗਮ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਜਨਰਲ ਕੰਵਲਜੀਤ ਸਿੰਘ, ਮੁੱਖ ਸਲਾਹਕਾਰ ਆਰ.ਐਲ. ਪਾਂਧੀ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੀਤ ਪ੍ਰਧਾਨ ਜਨਕ ਰਾਜ ਜੋਸ਼ੀ, ਰਜਿੰਦਰ ਸਿੰਘ ਚੰਗਾਲ, ਵਿਜੇ ਕੁਮਾਰ ਸਿੰਗਲਾ, ਗੋਬਿੰਦਰ ਸ਼ਰਮਾ, ਸੁਰਿੰਦਰਪਾਲ ਗਰਗ, ਰਾਜ ਕੁਮਾਰ ਬਾਂਸਲ, ਮੰਗਤ ਰਾਜ ਸਖੀਜਾ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਸਮਾਗਮ ਦਾ ਸੱਦਾ ਪੱਤਰ ਦਿੰਦਿਆਂ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜੋ ਕਿ ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਹੈ | ਇਸ ਮੌਕੇ ਵਿਜੇ ਕੁਮਾਰ, ਸੱਤਦੇਵ ਸ਼ਰਮਾ, ਕਿਸ਼ੋਰੀ ਲਾਲ, ਮਦਨ ਗੋਪਾਲ ਸਿੰਗਲਾ, ਜਸਵੀਰ ਸਿੰਘ ਖ਼ਾਲਸਾ, ਜਸਪਾਲ ਸਿੰਘ ਵਾਲੀਆ, ਰਜਿੰਦਰ ਗੋਇਲ, ਜਵਾਹਰ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖਿੱਪਲ, ਕਿਸ਼ੌਰੀ ਲਾਲ, ਕੈਪਟਨ ਅਨਿਲ ਗੋਇਲ, ਸੂਬੇਦਾਰ ਨਛੱਤਰ ਸਿੰਘ, ਅਵਿਨਾਸ਼ ਸ਼ਰਮਾ, ਅਸ਼ੋਕ ਡੱਲਾ ਆਦਿ ਹਾਜ਼ਰ ਸਨ |