05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ <br/>

ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸÏਾਪਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ | ਤਸਵੀਰ-ਅਸ਼ੋਕ ਗਰਗ <br/> 22-11-2025
ਲਹਿਰਾਗਾਗਾ, 21 ਨਵੰਬਰ( ਅਸ਼ੋਕ ਗਰਗ)- ਸੀਬਾ ਸਕੂਲ, ਲਹਿਰਾਗਾਗਾ ਵਿਖੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ 01 ਕਰੋੜ 16 ਲੱਖ 58 ਹਜ਼ਾਰ 938 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸÏਾਪੇ¢ ਇਸ ਮÏਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਮੁਆਵਜ਼ਾ ਦਿੱਤਾ ਹੈ¢ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਹਨਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ¢ ਪਿਛਲੀਆਂ ਸਰਕਾਰਾਂ ਵੇਲੇ ਲੋਕਾਂ ਨੂੰ ਮੁਆਵਜ਼ਾ ਲੈਣ ਲਈ ਕਈ-ਕਈ ਸਾਲ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣੇ ਪੈਂਦੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਸੀ ਕਿ ਤੈਅ ਸਮੇਂ ਵਿੱਚ ਗਰਦÏਰੀਆਂ ਕਰਵਾ ਕੇ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਤੇ ਪੰਜਾਬ ਸਰਕਾਰ ਨੇ ਜੋ ਵੀ ਐਲਾਨ ਕੀਤਾ ਸੀ, ਉਹ ਤੈਅ ਸਮੇਂ ਵਿੱਚ ਪੂਰਾ ਕਰ ਕੇ ਦਿਖਾਇਆ ਹੈ¢ ਸਰਦਾਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਹਰ ਕਿਸਮ ਦੇ ਹਾਲਾਤ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ¢ ਉਹਨਾਂ ਕਿਹਾ ਕਿ ਜੇਕਰ ਮੁਆਵਜ਼ੇ ਸਬੰਧੀ ਕਿਸੇ ਨੂੰ ਕੋਈ ਦਿੱਕਤ ਦਰਪੇਸ਼ ਹੈ ਤਾਂ ਉਹ ਫÏਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਫÏਰੀ ਉਸ ਦਾ ਹਰ ਸੰਭਵ ਹੱਲ ਕੀਤਾ ਜਾਵੇਗਾ¢ ਇਸ ਮÏਕੇ ਐਸ.ਡੀ.ਐਮ. ਸੂਬਾ ਸਿੰਘ, ਕੰਵਲਜੀਤ ਸਿੰਘ ਢੀਂਡਸਾ, ਪਟਵਾਰੀ ਬੁੱਧ ਸਿੰਘ, ਆਪ ਆਗੂ ਦਲਜੀਤ ਸਿੰਘ ਜੇਜੀ, ਪਿੰਡ ਸੰਗਤਪੁਰਾ ਦੇ ਸਰਪੰਚ ਹਰਪਾਲ ਸਿੰਘ ਮÏਜੂਦ ਸਨ¢

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਬੇਨੜਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸ਼ਾਨਦਾਰ ਜਿੰਮ ਅਤੇ 20 ਲੱਖ ਦੀ ਲਾਗਤ... ਅਗਲੀ ਖ਼ਬਰ ਨਗਰ ਕੀਰਤਨ ਦੌਰਾਨ ਡਾ. ਮਿੰਕੂ ਜਵੰਧਾ ਨੇ ਕੀਤੀ ਸੇਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।