05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਲੌਕਿਕ ਨਗਰ ਕੀਰਤਨ 24 ਨੂੰ

ਅਜੀਤ ਡੈਸਕ 22-11-2025
ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ) - ਹਿੰਦ ਦੀ ਚਾਦਰ ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਅਲੌਕਿਕ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 24 ਨਵੰਬਰ, ਨੂੰ ਸਜਾਇਆ ਜਾ ਰਿਹਾ ਹੈ | ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਪਿ੍ੰਸੀਪਲ ਸਤਿਬੀਰ ਸਿੰਘ ਅਤੇ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ, ਪਿੰਡ ਮੂਲੋਵਾਲ ਤੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ 9 ਵਜੇ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪਿੰਡ ਰਣੀਕੇ, ਬੁਗਰਾ, ਰਾਜੋਮਾਜਰਾ, ਕੱਕੜਵਾਲ, ਧੂਰੀ, ਬਰੜਵਾਲ, ਰੁਲਦੂ ਸਿੰਘ ਵਾਲਾ ਅਤੇ ਪਿੰਡ ਬੱਬਨਪੁਰ ਵਿਚ ਦੀ ਹੁੰਦਾ ਹੋਇਆ ਸ਼ਾਮ ਨੂੰ 4 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਵਿਖੇ ਪਹੁੰਚੇਗਾ | ਉਨ੍ਹਾਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸੰਤ ਬਾਬਾ ਕਰਤਾਰ ਸਿੰਘ ਭੈਰੋ ਮਾਜਰਾ ਵਾਲੇ, ਕਾਰ ਸੇਵਾ ਜੱਥਾ, ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ, ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ, ਦੇਸ਼ ਭਗਤ ਕਾਲਜ ਬਰੜਵਾਲ ਧੂਰੀ, ਦੇਸ਼ ਭਗਤ ਪੋਲੀਟੈਕਨੀਕਲ ਕਾਲਜ ਬਰੜਵਾਲ, ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ ਬਰੜਵਾਲ, ਸੰਤ ਬਾਬਾ ਕਰਤਾਰ ਸਿੰਘ ਇੰਨਫਾਰਮੇਸ਼ਨ ਟੈਕਨੌਲੋਜੀ ਸੈਂਟਰ ਬਰੜਵਾਲ, ਮਾਤਾ ਗੁਜਰੀ ਨਰਸਿੰਗ ਕਾਲਜ ਬੱਬਨਪੁਰ ਧੂਰੀ ਅਤੇ ਸਮੂਹ ਟਰੱਸਟ, ਸਟਾਫ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਤਾਰਾ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਟੈਗੋਰ ਵਿਦਿਆਲਿਆ ਨੇ ਅੰਤਰ ਸਕੂਲ ਖੇਡ ਮੁਕਾਬਲੇ 'ਚੋਂ 15 ਮੈਡਲ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।